Luke 2:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯੂਸੁਫ਼ ਗਲੀਲ ਦੇ ਸ਼ਹਿਰ ਨਾਸਰਤ ਤੋਂ ਵਿਦਾ ਹੋਇਆ। ਉਹ ਯਹੂਦਿਯਾ ਵਿੱਚ ਬੈਤਲਹਮ ਦੇ ਨਗਰ ਨੂੰ ਗਿਆ। ਇਹ ਨਗਰ ਦਾਊਦ ਦਾ ਨਗਰ ਕਹਾਉਂਦਾ ਸੀ। ਯੂਸੁਫ਼ ਉੱਥੇ ਇਸ ਲਈ ਗਿਆ ਕਿਉਂਕਿ ਉਹ ਦਾਊਦ ਦੇ ਘਰਾਣੇ ਵਿੱਚੋਂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਸਫ਼ ਦਾਊਦ ਦੀ ਕੁਲ ਵਿੱਚੋਂ ਸੀ । ਇਸ ਲਈ ਉਹ ਗਲੀਲ ਦੇ ਇਲਾਕੇ ਦੇ ਪਿੰਡ ਨਾਸਰਤ ਤੋਂ ਦਾਊਦ ਦੇ ਸ਼ਹਿਰ ਬੈਤਲਹਮ ਨੂੰ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਸੇਫ਼, ਦਾਵੀਦ ਦੇ ਵੰਸ਼ ਵਿੱਚੋਂ ਸੀ, ਇਸ ਲਈ ਉਹ ਗਲੀਲ ਪ੍ਰਦੇਸ਼ ਦੇ ਨਾਜ਼ਰੇਥ ਨਗਰ ਤੋਂ ਯਹੂਦਿਯਾ ਪ੍ਰਦੇਸ਼ ਦੇ ਬੇਥਲੇਹੇਮ ਅਰਥਾਤ ਦਾਵੀਦ ਦੇ ਨਗਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਉਲਾਦ ਵਿੱਚੋਂ ਸੀ, ਗਲੀਲ ਦੇ ਨਾਸਰਤ ਨਗਰੋਂ ਯਹੂਦਿਯਾ ਵਿੱਚ ਦਾਊਦ ਦੇ ਨਗਰ ਨੂੰ ਜੋ ਬੈਤਲਹਮ ਕਹਾਉਂਦਾ ਹੈ ਗਿਆ
Punjabi ERV
ਤਾਂ ਯੂਸੁਫ਼ ਗਲੀਲ ਦੇ ਸ਼ਹਿਰ ਨਾਸਰਤ ਤੋਂ ਵਿਦਾ ਹੋਇਆ। ਉਹ ਯਹੂਦਿਯਾ ਵਿੱਚ ਬੈਤਲਹਮ ਦੇ ਨਗਰ ਨੂੰ ਗਿਆ। ਇਹ ਨਗਰ ਦਾਊਦ ਦਾ ਨਗਰ ਕਹਾਉਂਦਾ ਸੀ। ਯੂਸੁਫ਼ ਉਥੇ ਇਸ ਲਈ ਗਿਆ ਕਿਉਂਕਿ ਉਹ ਦਾਊਦ ਦੇ ਘਰਾਣੇ ਵਿੱਚੋਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یُوسف وی گلِیل دے ناصرۃ شہر وِچوں اُٹھ کے داؤد دے شہر بَیت لحم نُوں گیا۔ ایس لئی پئی اوہ داؤد دے گھرانے تے اولاد وِچوں سی جیہڑا یہُودیہ وِچ اے۔
Punjabi Standard Bible (Punjabi Standard Bible) 2023
ਸੋ ਯੂਸੁਫ਼ ਵੀ, ਕਿਉਂਕਿ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਨਗਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਨਗਰ ਨੂੰ ਗਿਆ ਜਿਸ ਨੂੰ ਬੈਤਲਹਮ ਕਿਹਾ ਜਾਂਦਾ ਹੈ