Luke 2:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤਿਉਹਾਰ ਖਤਮ ਹੋ ਗਿਆ ਅਤੇ ਜਦੋਂ ਉਹ ਵਾਪਸ ਘਰ ਪਰਤ ਰਹੇ ਸਨ ਤਾਂ ਬਾਲਕ ਯਿਸੂ ਯਰੂਸ਼ਲਮ ਵਿੱਚ ਹੀ ਠਹਿਰ ਗਿਆ, ਪਰ ਉਸ ਦੇ ਮਾਪੇ ਇਸ ਬਾਰੇ ਨਹੀਂ ਜਾਣਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਤਿਉਹਾਰ ਦੇ ਦਿਨ ਪੂਰੇ ਹੋ ਗਏ ਤਾਂ ਉਹ ਘਰ ਨੂੰ ਵਾਪਸ ਚੱਲ ਪਏ ਪਰ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਏ । ਉਹਨਾਂ ਦੇ ਮਾਤਾ-ਪਿਤਾ ਇਹ ਗੱਲ ਨਹੀਂ ਜਾਣਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਿਉਹਾਰ ਦੇ ਅੰਤ ਵਿੱਚ, ਜਦੋਂ ਉਹਨਾਂ ਦੇ ਮਾਤਾ-ਪਿਤਾ ਘਰ ਪਰਤ ਰਹੇ ਸਨ, ਤਾਂ ਬਾਲਕ ਯਿਸ਼ੂ ਯੇਰੂਸ਼ਲੇਮ ਵਿੱਚ ਹੀ ਰਹਿ ਗਏ ਪਰ ਉਹਨਾਂ ਦੇ ਮਾਪੇ ਇਸ ਗੱਲ ਤੋਂ ਅਣਜਾਣ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦਿਨਾਂ ਨੂੰ ਪੂਰਾ ਕਰ ਕੇ ਜਦ ਮੁੜਨ ਲੱਗੇ ਤਦ ਉਹ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਹ ਦੇ ਮਾਪਿਆਂ ਨੂੰ ਮਲੂਮ ਨਾ ਸੀ
Punjabi ERV
ਜਦੋਂ ਤਿਉਹਾਰ ਖਤਮ ਹੋ ਗਿਆ ਅਤੇ ਜਦੋਂ ਉਹ ਵਾਪਸ ਘਰ ਪਰਤ ਰਹੇ ਸਨ ਤਾਂ ਬਾਲਕ ਯਿਸੂ ਯਰੂਸ਼ਲਮ ਵਿੱਚ ਹੀ ਠਹਿਰ ਗਿਆ, ਪਰ ਉਸਦੇ ਮਾਪੇ ਇਸ ਬਾਰੇ ਨਹੀਂ ਜਾਣਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਿਉਹਾਰ ਮਨਾਉਣ ਮਗਰੋਂ ਜਦ ਉਹ ਮੁੜਨ ਲੱਗੇ ਤਦ ਬਾਲਕ ਯਿਸੂ ਯਰੂਸ਼ਲਮ ਵਿੱਚ ਰਹਿ ਗਿਆ ਪਰ ਉਸ ਦੇ ਮਾਪਿਆਂ ਨੂੰ ਪਤਾ ਨਹੀਂ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں دِناں نُوں پُوریاں کر کے جد اوہ مُڑن لگّے۔ اوہ مُنڈا یِسُوع یرُوشلِیم وِچ رہ گیا۔ تے اوہدے ماں پئیو نُوں پَتا نا لگّا۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਦਿਨਾਂ ਨੂੰ ਪੂਰਾ ਕਰਕੇ ਜਦੋਂ ਵਾਪਸ ਮੁੜਨ ਲੱਗੇ ਤਾਂ ਬਾਲਕ ਯਿਸੂ ਯਰੂਸ਼ਲਮ ਵਿੱਚ ਹੀ ਰੁਕ ਗਿਆ, ਪਰ ਉਸ ਦੇ ਮਾਤਾ-ਪਿਤਾ ਨੂੰ ਇਹ ਪਤਾ ਨਹੀਂ ਸੀ।