Luke 2:48 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਦੇ ਮਾਪਿਆਂ ਨੇ ਉਸ ਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ। ਉਸਦੀ ਮਾਤਾ ਨੇ ਉਸ ਨੂੰ ਆਖਿਆ, “ਪੁੱਤਰ, ਤੂੰ ਸਾਡੇ ਨਾਲ ਇੰਝ ਕਿਉਂ ਕੀਤਾ? ਤੇਰੇ ਪਿਤਾ ਅਤੇ ਮੈਂ ਤੇਰੇ ਲਈ ਕਿੰਨੇ ਫ਼ਿਕਰਮੰਦ ਸਾਂ, ਅਤੇ ਤੈਨੂੰ ਲੱਭ ਰਹੇ ਸਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਦੇ ਮਾਤਾ-ਪਿਤਾ ਨੇ ਉਹਨਾਂ ਨੂੰ ਦੇਖਿਆ ਤਾਂ ਉਹ ਹੈਰਾਨ ਰਹਿ ਗਏ । ਉਹਨਾਂ ਦੀ ਮਾਂ ਨੇ ਕਿਹਾ, “ਪੁੱਤਰ, ਤੂੰ ਸਾਡੇ ਨਾਲ ਇਸ ਤਰ੍ਹਾਂ ਕਿਉਂ ਕੀਤਾ? ਦੇਖ, ਤੇਰੇ ਪਿਤਾ ਜੀ ਅਤੇ ਮੈਂ ਕਿੰਨੇ ਪਰੇਸ਼ਾਨ ਹੋ ਕੇ ਤੈਨੂੰ ਲੱਭ ਰਹੇ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦੇ ਮਾਤਾ-ਪਿਤਾ ਉਹਨਾਂ ਨੂੰ ਵੇਖ ਕੇ ਹੈਰਾਨ ਹੋਏ। ਯਿਸ਼ੂ ਦੀ ਮਾਂ ਨੇ ਉਹਨਾਂ ਨੂੰ ਸਵਾਲ ਕੀਤਾ, “ਪੁੱਤਰ! ਤੁਸੀਂ ਸਾਡੇ ਨਾਲ ਅਜਿਹਾ ਕਿਉਂ ਕੀਤਾ? ਤੁਹਾਡੇ ਪਿਤਾ ਅਤੇ ਮੈਂ ਤੁਹਾਨੂੰ ਕਿੰਨੀ ਬੇਚੈਨੀ ਨਾਲ ਲੱਭ ਰਹੇ ਸੀ!”
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਉਸ ਨੂੰ ਵੇਖ ਕੇ ਅਚਰਜ ਹੋਏ ਅਤੇ ਉਹ ਦੀ ਮਾਤਾ ਨੇ ਉਹ ਨੂੰ ਆਖਿਆ, ਪੁੱਤ੍ਰ ਤੈਂ ਸਾਡੇ ਨਾਲ ਇਹ ਕੀ ਕੀਤਾ? ਵੇਖ ਤੇਰਾ ਪਿਤਾ ਅਤੇ ਮੈਂ ਕਲਪਦੇ ਹੋਏ ਤੈਨੂੰ ਲੱਭਦੇ ਫਿਰੇ
Punjabi ERV
ਜਦੋਂ ਯਿਸੂ ਦੇ ਮਾਪਿਆਂ ਨੇ ਉਸਨੂੰ ਵੇਖਿਆ ਤਾਂ ਉਹ ਹੈਰਾਨ ਰਹਿ ਗਏ। ਉਸਦੀ ਮਾਤਾ ਨੇ ਉਸਨੂੰ ਆਖਿਆ, “ਪੁੱਤਰ, ਤੂੰ ਸਾਡੇ ਨਾਲ ਇੰਝ ਕਿਉਂ ਕੀਤਾ? ਤੇਰੇ ਪਿਤਾ ਅਤੇ ਮੈਂ ਤੇਰੇ ਲਈ ਕਿੰਨੇ ਫ਼ਿਕਰਮੰਦ ਸਾਂ, ਅਤੇ ਤੈਨੂੰ ਲਭ ਰਹੇ ਸਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਹੋਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਆਖਿਆ, ਪੁੱਤਰ ਤੂੰ ਸਾਡੇ ਨਾਲ ਇਹ ਕੀ ਕੀਤਾ? ਵੇਖ ਅਸੀਂ ਫਿਕਰਮੰਦ ਹੋਏ ਤੈਨੂੰ ਲੱਭ ਰਹੇ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہنوں ویکھ کے اوہ بڑے حَیران ہوئے تے اوہدی ماں اوہنوں آکھیا۔ پُتر تُوں ساڈے نال ایہہ کِیہ کِیتا؟ ویکھ تیرا پئیو تے مَیں وی پریشانی کر دے ہوئے تینُوں لبّھدے پِھردے ساں۔
Punjabi Standard Bible (Punjabi Standard Bible) 2023
ਉਸ ਦੇ ਮਾਤਾ-ਪਿਤਾ ਉਸ ਨੂੰ ਵੇਖ ਕੇ ਹੈਰਾਨ ਰਹਿ ਗਏ ਅਤੇ ਉਸ ਦੀ ਮਾਤਾ ਨੇ ਉਸ ਨੂੰ ਕਿਹਾ, “ਪੁੱਤਰ, ਤੂੰ ਸਾਡੇ ਨਾਲ ਇਸ ਤਰ੍ਹਾਂ ਕਿਉਂ ਕੀਤਾ? ਵੇਖ ਮੈਂ ਅਤੇ ਤੇਰਾ ਪਿਤਾ ਪਰੇਸ਼ਾਨ ਹੋ ਕੇ ਤੈਨੂੰ ਲੱਭ ਰਹੇ ਸੀ।”