Luke 2:49 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੈਨੂੰ ਮੇਰੇ ਪਿਤਾ ਦੇ ਘਰ ਵਿੱਚ ਹੋਣਾ ਚਾਹੀਦਾ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਹਾਨੂੰ ਪਤਾ ਨਹੀਂ ਸੀ ਕਿ ਮੇਰੇ ਲਈ ਆਪਣੇ ਪਿਤਾ ਦੇ ਘਰ ਵਿੱਚ ਹੋਣਾ ਜ਼ਰੂਰੀ ਸੀ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ?” ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਹਾਨੂੰ ਪਤਾ ਨਹੀਂ ਸੀ ਕਿ ਮੈਨੂੰ ਮੇਰੇ ਪਿਤਾ ਜੀ ਦੇ ਘਰ ਹੋਣਾ ਚਾਹੀਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਨ੍ਹਾਂ ਨੂੰ ਆਖਿਆ, ਕਾਹ ਨੂੰ ਤੁਸੀਂ ਮੈਨੂੰ ਲੱਭਦੇ ਸਾਓ? ਭਲਾ, ਤੁਸੀਂ ਨਹੀਂ ਜਾਣਦੇ ਸਾਓ ਭਈ ਮੈਨੂੰ ਚਾਹੀਦਾ ਹੈ ਜੋ ਆਪਣੇ ਪਿਤਾ ਦੇ ਕੰਮਾਂ ਵਿੱਚ ਲੱਗਾ ਰਹਾਂ?
Punjabi ERV
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੈਨੂੰ ਕਿਉਂ ਲਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੈਨੂੰ ਤੇਰੇ ਪਿਤਾ ਦੇ ਘਰ ਵਿੱਚ ਹੋਣਾ ਚਾਹੀਦਾ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا تُسی مَینُوں کاہِنُوں لبّھدے سو تُسی نئیں سو جاندے پئی مَینُوں اپنے باپ دیاں کمّاں وِچ رُدھیاں رہناں ضرُور اے۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੇਰਾ ਆਪਣੇ ਪਿਤਾ ਦੇ ਕੰਮਾਂ ਵਿੱਚ ਲੱਗੇ ਰਹਿਣਾ ਜ਼ਰੂਰੀ ਹੈ?”