Luke 2:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਪਣੇ ਪਹਿਲੇ ਪੁੱਤਰ ਯਿਸੂ ਨੂੰ ਉੱਥੇ ਜਨਮ ਦਿੱਤਾ। ਪਰ ਉਸ ਘਰ ਵਿੱਚ ਉਨ੍ਹਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਨਹੀਂ ਸੀ, ਮਰਿਯਮ ਨੇ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਬਾਲਕ ਨੂੰ ਇੱਕ ਬਕਸੇ ਵਿੱਚ ਪਾਕੇ ਜਿੱਥੇ ਪਸ਼ੂਆਂ ਨੂੰ ਚਾਰਾ ਖੁਆਇਆ ਜਾਂਦਾ ਸੀ ਉੱਥੇ ਇੱਕ ਖੁਰਲੀ ਵਿੱਚ ਰੱਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਉਸ ਨੇ ਆਪਣੇ ਜੇਠੇ ਪੁੱਤਰ ਨੂੰ ਜਨਮ ਦਿੱਤਾ । ਉਸ ਨੇ ਬੱਚੇ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ ਕਿਉਂਕਿ ਉਹਨਾਂ ਨੂੰ ਸਰਾਂ ਵਿੱਚ ਥਾਂ ਨਹੀਂ ਮਿਲੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸਨੇ ਆਪਣੇ ਜੇਠੇ ਪੁੱਤਰ ਨੂੰ ਜਨਮ ਦਿੱਤਾ। ਮਰਿਯਮ ਨੇ ਉਹਨਾਂ ਨੂੰ ਕੱਪੜਿਆਂ ਵਿੱਚ ਲਪੇਟ ਕੇ ਖੁਰਲੀ ਵਿੱਚ ਪਾ ਦਿੱਤਾ ਕਿਉਂਕਿ ਸਰਾਂ ਵਿੱਚ ਉਹਨਾਂ ਦੇ ਰਹਿਣ ਲਈ ਕੋਈ ਜਗ੍ਹਾ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਆਪਣਾ ਜੇਠਾ ਪੁੱਤ੍ਰ ਜਣੀ ਅਰ ਉਹ ਨੂੰ ਕੱਪੜੇ ਵਿੱਚ ਵਲ੍ਹੇਟ ਕੇ ਖੁਰਲੀ ਵਿੱਚ ਰੱਖਿਆ ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਥਾਂ ਨਾਂ ਮਿਲਿਆ।।
Punjabi ERV
ਉਸਨੇ ਆਪਣੇ ਪਹਿਲੇ ਪੁੱਤਰ ਯਿਸੂ ਨੂੰ ਉਥੇ ਜਨਮ ਦਿੱਤਾ। ਪਰ ਉਸ ਘਰ ਵਿੱਚ ਉਨ੍ਹਾਂ ਦੇ ਰਹਿਣ ਲਈ ਕਾਫ਼ੀ ਜਗ੍ਹਾ ਨਹੀਂ ਸੀ, ਮਰਿਯਮ ਨੇ ਬਾਲਕ ਨੂੰ ਕੱਪਡ਼ੇ ਵਿੱਚ ਲਪੇਟਿਆ ਅਤੇ ਬਾਲਕ ਨੂੰ ਇੱਕ ਬਕਸੇ ਵਿੱਚ ਪਾਕੇ ਜਿਥੇ ਪਸ਼ੂਆਂ ਨੂੰ ਚਾਰਾ ਖੁਆਇਆ ਜਾਂਦਾ ਸੀ ਉਥੇ ਇੱਕ ਖੁਰਲੀ ਵਿੱਚ ਰੱਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اپنا پلیٹھی دا پُتر جمّیا۔ تے اوہنوں پوتڑیاں وِچ لویٹ کے کُھرلی وِچ رکھیا کیوں جو سَراں وِچ اوہناں نُوں تھاں نئیں سی مِلیا۔
Punjabi Standard Bible (Punjabi Standard Bible) 2023
ਅਤੇ ਉਸ ਨੇ ਆਪਣੇ ਜੇਠੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖ ਦਿੱਤਾ ਕਿਉਂਕਿ ਉਨ੍ਹਾਂ ਨੂੰ ਸਰਾਂ ਵਿੱਚ ਥਾਂ ਨਾ ਮਿਲੀ।