Luke 2:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਦਾ ਦੂਤ ਆਜੜੀਆਂ ਦੇ ਸਾਹਮਣੇ ਆਕੇ ਖੜ੍ਹਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜੜੀ ਬਹੁਤ ਡਰ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਚਨਚੇਤ ਪ੍ਰਭੂ ਪਰਮੇਸ਼ਰ ਦਾ ਇੱਕ ਸਵਰਗਦੂਤ ਉਹਨਾਂ ਦੇ ਕੋਲ ਆ ਖੜ੍ਹਾ ਹੋਇਆ ਅਤੇ ਪ੍ਰਭੂ ਦਾ ਤੇਜ ਉਹਨਾਂ ਦੇ ਚਾਰੇ ਪਾਸੇ ਚਮਕਿਆ । ਚਰਵਾਹੇ ਬਹੁਤ ਡਰ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਚਾਨਕ ਪ੍ਰਭੂ ਦਾ ਇੱਕ ਦੂਤ ਉਹਨਾਂ ਦੇ ਸਾਹਮਣੇ ਪ੍ਰਗਟ ਹੋਇਆ ਅਤੇ ਪ੍ਰਭੂ ਦਾ ਤੇਜ ਉਹਨਾਂ ਦੇ ਚਾਰੇ ਪਾਸੇ ਫੈਲ ਗਿਆ ਅਤੇ ਚਰਵਾਹੇ ਬਹੁਤ ਡਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਦਾ ਇੱਕ ਦੂਤ ਉਨ੍ਹਾਂ ਦੇ ਕੋਲ ਆ ਖਲੋਤਾ ਅਤੇ ਪ੍ਰਭੁ ਦਾ ਤੇਜ ਉਨ੍ਹਾਂ ਦੇ ਚੁਫੇਰੇ ਚਮਕਿਆ ਅਤੇ ਓਹ ਬਹੁਤ ਹੀ ਡਰ ਗਏ
Punjabi ERV
ਪ੍ਰਭੂ ਦਾ ਦੂਤ ਆਜਡ਼ੀਆਂ ਦੇ ਸਾਮ੍ਹਣੇ ਆਕੇ ਖਢ਼ਾ ਹੋ ਗਿਆ। ਪ੍ਰਭੂ ਦੀ ਮਹਿਮਾ ਉਨ੍ਹਾਂ ਦੇ ਚੁਫ਼ੇਰੇ ਚਮਕੀ ਤਾਂ ਆਜਡ਼ੀ ਬਹੁਤ ਡਰ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਦਾ ਦੂਤ ਉਨ੍ਹਾਂ ਦੇ ਸਾਹਮਣੇ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੇ ਚਾਰੋਂ ਪਾਸੇ ਚਮਕਿਆ ਅਤੇ ਉਹ ਬਹੁਤ ਡਰ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُداوند دا فرِشتہ اوہناں دے کول آ کے کھلو گیا۔ تے خُداوند دا نُور اوہناں دے چَوفیرے چمکیا تے اوہ بڑے ای ڈر گئے۔
Punjabi Standard Bible (Punjabi Standard Bible) 2023
ਤਦ ਪ੍ਰਭੂ ਦਾ ਇੱਕ ਦੂਤ ਉਨ੍ਹਾਂ ਸਾਹਮਣੇ ਆ ਖੜ੍ਹਾ ਹੋਇਆ ਅਤੇ ਪ੍ਰਭੂ ਦਾ ਤੇਜ ਉਨ੍ਹਾਂ ਦੁਆਲੇ ਚਮਕਿਆ ਅਤੇ ਉਹ ਬਹੁਤ ਡਰ ਗਏ।