Luke 20:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਲੋਕਾਂ ਸਾਹਮਣੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਬੋਲਿਆ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਯਿਸੂ ਨਾਲ ਗੱਲ ਬਾਤ ਕਰਨ ਲਈ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦਿਨ ਪ੍ਰਭੂ ਯਿਸੂ ਹੈਕਲ ਵਿੱਚ ਲੋਕਾਂ ਨੂੰ ਸਿੱਖਿਆ ਦੇ ਰਹੇ ਸਨ ਅਤੇ ਸ਼ੁਭ ਸਮਾਚਾਰ ਸੁਣਾ ਰਹੇ ਸਨ । ਉਸ ਸਮੇਂ ਮਹਾਂ-ਪੁਰੋਹਿਤ ਅਤੇ ਵਿਵਸਥਾ ਦੇ ਸਿੱਖਿਅਕ, ਬਜ਼ੁਰਗ ਆਗੂਆਂ ਦੇ ਨਾਲ ਯਿਸੂ ਕੋਲ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਦਿਨ ਜਦੋਂ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਲੋਕਾਂ ਨੂੰ ਸਿੱਖਿਆ ਦੇ ਰਹੇ ਸੀ ਅਤੇ ਖੁਸ਼ਖ਼ਬਰੀ ਦਾ ਪ੍ਰਚਾਰ ਕਰ ਰਹੇ ਸੀ, ਮੁੱਖ ਜਾਜਕਾਂ ਅਤੇ ਬਿਵਸਥਾ ਦੇ ਉਪਦੇਸ਼ਕਾਂ ਨਾਲ ਮਿਲ ਕੇ ਯਹੂਦੀ ਬਜ਼ੁਰਗ ਉਸ ਦੇ ਕੋਲ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦਿਨਾਂ ਵਿੱਚੋਂ ਇੱਕ ਦਿਨ ਇਉਂ ਹੋਇਆ ਕਿ ਜਾਂ ਉਹ ਹੈਕਲ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ ਖਬਰੀ ਸੁਣਾਉਂਦਾ ਸੀ ਪਰਧਾਨ ਜਾਜਕ ਅਤੇ ਗ੍ਰੰਥੀ ਬਜ਼ੁਰਗਾਂ ਦੇ ਨਾਲ ਚੜ੍ਹ ਆਏ
Punjabi ERV
ਇੱਕ ਦਿਨ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ। ਉਹ ਲੋਕਾਂ ਸਾਮ੍ਹਣੇ ਪਰਮੇਸ਼ੁਰ ਦੇ ਰਾਜ ਦੀ ਖੁਸ਼-ਖਬਰੀ ਬਾਰੇ ਬੋਲਿਆ। ਪ੍ਰਧਾਨ ਜਾਜਕ, ਨੇਮ ਦੇ ਉਪਦੇਸ਼ਕ ਅਤੇ ਬਜ਼ੁਰਗ ਯਹੂਦੀ ਆਗੂ ਯਿਸੂ ਨਾਲ ਗੱਲ ਬਾਤ ਕਰਨ ਲਈ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਦਿਨ ਇਹ ਹੋਇਆ ਕਿ ਜਦ ਉਹ ਹੈਕਲ ਪ੍ਰਾਰਥਨਾ ਘਰ ਵਿੱਚ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਸੀ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਬਜ਼ੁਰਗਾਂ ਦੇ ਨਾਲ ਚੜ੍ਹ ਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اونہی دِنیں اِک دِن جد اوہ ہیکل وِچ لوکاں نُوں تعلِیم دیندا تے اِنجِیل سُناندا سی۔ اِنج ہویا پئی سردار کاہِن تے فقِیہ بزُرگاں نال اوہدے سامھنے کھلوتے۔
Punjabi Standard Bible (Punjabi Standard Bible) 2023
ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਹੈਕਲ ਵਿੱਚ ਲੋਕਾਂ ਨੂੰ ਉਪਦੇਸ਼ ਦੇ ਰਿਹਾ ਸੀ ਅਤੇ ਖੁਸ਼ਖ਼ਬਰੀ ਸੁਣਾ ਰਿਹਾ ਸੀ ਤਾਂ ਪ੍ਰਧਾਨ ਯਾਜਕ ਅਤੇ ਸ਼ਾਸਤਰੀ, ਬਜ਼ੁਰਗਾਂ ਦੇ ਨਾਲ ਆ ਖੜ੍ਹੇ ਹੋਏ