Luke 20:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮਾਂ ਆਉਣ ਤੇ ਰੁੱਤ ਸਿਰ ਉਸ ਨੇ ਇੱਕ ਨੌਕਰ ਨੂੰ ਕਿਸਾਨਾਂ ਕੋਲ ਭੇਜਿਆ ਕਿ ਉਹ ਉਸ ਨੂੰ ਅੰਗੂਰਾਂ ਵਿੱਚੋਂ ਉਸਦਾ ਬਣਦਾ ਹਿੱਸਾ ਦੇਣ। ਪਰ ਕਿਸਾਨਾਂ ਨੇ ਨੌਕਰ ਨੂੰ ਕੁੱਟਿਆ ਅਤੇ ਉਸ ਨੂੰ ਖਾਲੀ ਹੱਥੀਂ ਵਾਪਸ ਭੇਜ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅੰਗੂਰਾਂ ਦੇ ਮੌਸਮ ਵਿੱਚ ਉਸ ਨੇ ਆਪਣੇ ਇੱਕ ਨੌਕਰ ਨੂੰ ਮੁਜ਼ਾਰਿਆਂ ਕੋਲ ਭੇਜਿਆ ਕਿ ਉਹ ਨੌਕਰ ਨੂੰ ਉਸ ਦਾ ਹਿੱਸਾ ਦੇਣ ਪਰ ਮੁਜ਼ਾਰਿਆਂ ਨੇ ਉਸ ਨੌਕਰ ਨੂੰ ਮਾਰ ਕੁੱਟ ਕੇ ਖ਼ਾਲੀ ਹੱਥ ਵਾਪਸ ਭੇਜ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵਾਢੀ ਵੇਲੇ ਉਸਨੇ ਇੱਕ ਨੌਕਰ ਨੂੰ ਉਸ ਕਿਰਾਏਦਾਰ ਕੋਲ ਭੇਜਿਆ ਤਾਂ ਜੋ ਉਹ ਉਸਨੂੰ ਬਾਗ ਦਾ ਕੁਝ ਫਲ ਦੇਣ। ਪਰ ਕਿਰਾਏਦਾਰਾਂ ਨੇ ਉਸ ਨੂੰ ਕੁੱਟਿਆ ਅਤੇ ਖਾਲੀ ਹੱਥ ਭੇਜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਰੁੱਤ ਸਿਰ ਇੱਕ ਨੌਕਰ ਨੂੰ ਮਾਲੀਆਂ ਕੋਲ ਘੱਲਿਆ ਜੋ ਓਹ ਬਾਗ ਦੇ ਫਲ ਵਿੱਚੋਂ ਉਹ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਹ ਨੂੰ ਮਾਰ ਕੁੱਟ ਕੇ ਸੱਖਣੇ ਹੱਥ ਤਾਹ ਦਿੱਤਾ
Punjabi ERV
ਸਮਾਂ ਆਉਣ ਤੇ ਰੁੱਤ ਸਿਰ ਉਸਨੇ ਇੱਕ ਨੌਕਰ ਨੂੰ ਕਿਸਾਨਾਂ ਕੋਲ ਭੇਜਿਆ ਕਿ ਉਹ ਉਸਨੂੰ ਅੰਗੂਰਾਂ ਵਿੱਚੋਂ ਉਸਦਾ ਬਣਦਾ ਹਿੱਸਾ ਦੇਣ। ਪਰ ਕਿਸਾਨਾਂ ਨੇ ਨੌਕਰ ਨੂੰ ਕੁਟਿਆ ਅਤੇ ਉਸਨੂੰ ਖਾਲੀ ਹੱਥੀਂ ਵਾਪਸ ਭੇਜ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਰੁੱਤ ਸਮੇਂ ਇੱਕ ਨੌਕਰ ਨੂੰ ਮਾਲੀਆਂ ਕੋਲ ਭੇਜਿਆ ਜੋ ਉਹ ਬਾਗ਼ ਦੇ ਫਲ ਵਿੱਚੋਂ ਉਸ ਨੂੰ ਕੁਝ ਦੇਣ, ਪਰ ਮਾਲੀਆਂ ਨੇ ਉਸ ਨੂੰ ਮਾਰ ਕੁੱਟ ਕੇ ਖਾਲੀ ਹੱਥ ਵਾਪਸ ਭੇਜ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بہار سر اِک نوکر نُوں مالِیاں کول گھلّیا۔ تاں جو اوہ انگور دے باغ دے پَھل وِچوں اوہنوں دین۔ پر مالِیاں اوہنوں مارکُٹ کے سَکھنیاں موڑ دِتّا۔
Punjabi Standard Bible (Punjabi Standard Bible) 2023
ਅਤੇ ਉਸ ਨੇ ਰੁੱਤ ਸਿਰ ਇੱਕ ਦਾਸ ਨੂੰ ਕਿਸਾਨਾਂ ਕੋਲ ਭੇਜਿਆ ਕਿ ਉਹ ਬਾਗ ਦੇ ਫਲ ਵਿੱਚੋਂ ਕੁਝ ਉਸ ਨੂੰ ਦੇਣ, ਪਰ ਕਿਸਾਨਾਂ ਨੇ ਉਸ ਨੂੰ ਮਾਰ-ਕੁੱਟ ਕੇ ਖਾਲੀ ਹੱਥ ਭੇਜ ਦਿੱਤਾ।