Luke 20:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਆਉਂਦਾ ਵੇਖਿਆ ਤਾਂ ਉਹ ਇੱਕ-ਦੂਜੇ ਨੂੰ ਆਖਣ ਲੱਗੇ, ‘ਇਹ ਮਾਲਕ ਦਾ ਪੁੱਤਰ ਹੈ ਜੋ ਕਿ ਇਸ ਅੰਗੂਰਾਂ ਦੇ ਬਾਗ ਦਾ ਵਾਰਸ ਹੈ, ਆਓ ਇਸ ਨੂੰ ਮਾਰ ਦੇਈਏ ਤਾਂ ਜੋ ਇਹ ਅੰਗੂਰਾਂ ਦਾ ਬਾਗ ਸਾਡਾ ਹੋ ਜਾਵੇਗਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਪੁੱਤਰ ਨੂੰ ਦੇਖ ਕੇ ਮੁਜ਼ਾਰੇ ਆਪਸ ਵਿੱਚ ਕਹਿਣ ਲੱਗੇ, ‘ਇਹ ਹੀ ਵਾਰਿਸ ਹੈ, ਆਓ ਇਸ ਨੂੰ ਮਾਰ ਸੁੱਟੀਏ ਤਾਂ ਬਾਗ਼ ਸਾਡਾ ਹੋ ਜਾਵੇਗਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਜਦੋਂ ਕਿਰਾਏਦਾਰਾਂ ਨੇ ਉਸਨੂੰ ਵੇਖਿਆ ਤਾਂ ਉਹਨਾਂ ਨੇ ਇਸ ਬਾਰੇ ਗੱਲ ਕੀਤੀ। ‘ਇਹ ਵਾਰਸ ਹੈ,’ ਉਹਨਾਂ ਨੇ ਕਿਹਾ। ‘ਆਓ ਇਸ ਨੂੰ ਮਾਰ ਦੇਈਏ ਅਤੇ ਵਿਰਾਸਤ ਸਾਡੀ ਹੋ ਜਾਵੇਗੀ।’
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਮਾਲੀਆਂ ਨੇ ਉਹ ਨੂੰ ਡਿੱਠਾ ਤਾਂ ਆਪੋ ਵਿੱਚ ਸਲਾਹ ਕਰ ਕੇ ਬੋਲੇ, ਵਾਰਸ ਇਹੋ ਹੈ। ਇਹ ਨੂੰ ਮਾਰ ਸੁੱਟੀਏ ਤਾਂ ਜੋ ਵਿਰਸਾ ਸਾਡਾ ਹੋ ਜਾਵੇ
Punjabi ERV
ਜਦੋਂ ਕਿਸਾਨਾਂ ਨੇ ਉਸਦੇ ਪੁੱਤਰ ਨੂੰ ਆਉਂਦਾ ਵੇਖਿਆ ਤਾਂ ਉਹ ਇੱਕ-ਦੂਜੇ ਨੂੰ ਆਖਣ ਲੱਗੇ, ‘ਇਹ ਮਾਲਕ ਦਾ ਪੁੱਤਰ ਹੈ ਜੋ ਕਿ ਇਸ ਅੰਗੂਰਾਂ ਦੇ ਬਾਗ ਦਾ ਵਾਰਸ ਹੈ, ਆਓ ਇਸਨੂੰ ਮਾਰ ਦੇਈਏ ਤਾਂ ਜੋ ਇਹ ਅੰਗੂਰਾਂ ਦਾ ਬਾਗ ਸਾਡਾ ਹੋ ਜਾਵੇਗਾ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਮਾਲੀਆਂ ਨੇ ਉਸ ਨੂੰ ਵੇਖਿਆ ਤਾਂ ਆਪਸ ਵਿੱਚ ਸਲਾਹ ਕਰ ਕੇ ਬੋਲੇ, ਵਾਰਿਸ ਇਹੋ ਹੈ, ਆਓ ਇਹ ਨੂੰ ਮਾਰ ਸੁੱਟੀਏ ਤਾਂ ਵਿਰਾਸਤ ਸਾਡੀ ਹੋ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد مالِیاں اوہنوں ویکھیا تے آپو وِچ صلاح کر کے آکھیا۔ پئی ایہہ وارث اے ایہنوں مار سُٹّیئے۔ پئی وِرثہ ساڈا ہو جاوے۔
Punjabi Standard Bible (Punjabi Standard Bible) 2023
ਪਰ ਜਦੋਂ ਕਿਸਾਨਾਂ ਨੇ ਉਸ ਨੂੰ ਵੇਖਿਆ ਤਾਂ ਆਪਸ ਵਿੱਚ ਸਲਾਹ ਕਰਕੇ ਕਹਿਣ ਲੱਗੇ, ‘ਵਾਰਸ ਇਹੋ ਹੈ। ਆਓ, ਇਸ ਨੂੰ ਮਾਰ ਸੁੱਟੀਏ ਤਾਂਕਿ ਮਿਰਾਸ ਸਾਡੀ ਹੋ ਜਾਵੇ’।