Luke 20:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਵੇਗਾ ਅਤੇ ਉਨ੍ਹਾਂ ਕਿਸਾਨਾਂ ਨੂੰ ਮਾਰ ਦੇਵੇਗਾ। ਅਤੇ ਅੰਗੂਰਾਂ ਦੇ ਬਾਗ ਨੂੰ ਦੂਸਰੇ ਕਿਸਾਨਾਂ ਨੂੰ ਠੇਕੇ ਤੇ ਦੇ ਦੇਵੇਗਾ।” ਜਦੋਂ ਲੋਕਾਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਤਾਂ ਉਹ ਆਖਣ ਲੱਗੇ, “ਰੱਬ ਨਾ ਕਰੇ ਕਿ ਅਜਿਹਾ ਹੋਵੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਆਵੇਗਾ ਅਤੇ ਉਹਨਾਂ ਦਾ ਨਾਸ਼ ਕਰੇਗਾ ਅਤੇ ਬਾਗ਼ ਦੂਜੇ ਮੁਜ਼ਾਰਿਆਂ ਨੂੰ ਠੇਕੇ ਉੱਤੇ ਦੇ ਦੇਵੇਗਾ ।” ਲੋਕ ਇਹ ਸੁਣ ਕੇ ਕਹਿਣ ਲੱਗੇ, “ਪਰਮੇਸ਼ਰ ਨਾ ਕਰੇ ਕਿ ਇਸ ਤਰ੍ਹਾਂ ਹੋਵੇ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਾਲਕ ਆਵੇਗਾ ਅਤੇ ਉਹਨਾਂ ਕਿਰਾਏਦਾਰਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ ਹੋਰਾਂ ਨੂੰ ਦੇਵੇਗਾ।” ਜਦੋਂ ਲੋਕਾਂ ਨੇ ਇਹ ਸੁਣਿਆ ਤਾਂ ਉਹਨਾਂ ਨੇ ਕਿਹਾ, “ਪਰਮੇਸ਼ਵਰ ਇਸ ਤਰ੍ਹਾਂ ਕਦੇ ਨਾ ਕਰਨ!”
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ ਹੋਰਨਾਂ ਨੂੰ ਸੌਂਪੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਰੱਬ ਨਾ ਕਰੇ!
Punjabi ERV
ਉਹ ਆਵੇਗਾ ਅਤੇ ਉਨ੍ਹਾਂ ਕਿਸਾਨਾਂ ਨੂੰ ਮਾਰ ਦੇਵੇਗਾ। ਅਤੇ ਅੰਗੂਰਾਂ ਦੇ ਬਾਗ ਨੂੰ ਦੂਸਰੇ ਕਿਸਾਨਾਂ ਨੂੰ ਠੇਕੇ ਤੇ ਦੇ ਦੇਵੇਗਾ।”ਜਦੋਂ ਲੋਕਾਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਤਾਂ ਉਹ ਆਖਣ ਲੱਗੇ, “ਨਹੀਂ! ਪ੍ਰਭੂ ਨਾ ਕਰੇ ਕਿ ਅਜਿਹਾ ਹੋਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਵੇਗਾ ਅਤੇ ਉਨ੍ਹਾਂ ਮਾਲੀਆਂ ਦਾ ਨਾਸ ਕਰੇਗਾ ਅਤੇ ਬਾਗ਼ ਹੋਰ ਕਿਸੇ ਨੂੰ ਦੇ ਦੇਵੇਗਾ। ਪਰ ਉਨ੍ਹਾਂ ਇਹ ਸੁਣ ਕੇ ਕਿਹਾ, ਪਰਮੇਸ਼ੁਰ ਇਹ ਨਾ ਕਰੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ آوے گا تے اوہناں مالِیاں دا ناس کرے گا۔ تے انگور دا باغ ہورناں نُوں دے وے گا۔ اوہناں ایہہ سُن کے آکھیا۔ خُدا نا کرے۔
Punjabi Standard Bible (Punjabi Standard Bible) 2023
ਉਹ ਆਵੇਗਾ ਅਤੇ ਉਨ੍ਹਾਂ ਕਿਸਾਨਾਂ ਦਾ ਨਾਸ ਕਰੇਗਾ ਅਤੇ ਅੰਗੂਰ ਦਾ ਬਾਗ ਹੋਰਨਾਂ ਨੂੰ ਦੇ ਦੇਵੇਗਾ।” ਇਹ ਸੁਣ ਕੇ ਉਨ੍ਹਾਂ ਨੇ ਕਿਹਾ, “ਅਜਿਹਾ ਕਦੇ ਨਾ ਹੋਵੇ।”