Luke 20:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਕੋਈ ਜੋ ਉਸ ਪੱਥਰ ਤੇ ਡਿੱਗੇਗਾ ਟੁਕੜੇ-ਟੁਕੜੇ ਹੋ ਜਾਵੇਗਾ। ਅਤੇ ਜਿਸ ਉੱਤੇ ਉਹ ਪੱਥਰ ਡਿੱਗੇਗਾ ਉਹ ਕੁਚੱਲਿਆ ਜਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੋਈ ਉਸ ਪੱਥਰ ਉੱਤੇ ਡਿੱਗੇਗਾ, ਉਹ ਟੁਕੜੇ-ਟੁਕੜੇ ਹੋ ਜਾਵੇਗਾ ਅਤੇ ਜਿਸ ਉੱਤੇ ਉਹ ਪੱਥਰ ਡਿੱਗੇਗਾ, ਉਹ ਚਕਨਾਚੂਰ ਹੋ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰ ਕੋਈ ਜਿਹੜਾ ਉਸ ਪੱਥਰ ਤੇ ਡਿੱਗੇਗਾ ਟੁੱਟ ਜਾਵੇਗਾ। ਜਿਸ ਕਿਸੇ ਉੱਤੇ ਇਹ ਪੱਥਰ ਡਿੱਗੇਗਾ ਉਸ ਨੂੰ ਪੀਹ ਦੇਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਜੋ ਉਸ ਪੱਥਰ ਉੱਤੇ ਡਿੱਗੇਗਾ ਸੋ ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇਗਾ ਉਹ ਉਸ ਨੂੰ ਪੀਹ ਸੁੱਟੇਗਾ।।
Punjabi ERV
ਹਰ ਕੋਈ ਜੋ ਉਸ ਪੱਥਰ ਤੇ ਡਿੱਗੇਗਾ ਟੁਕਡ਼ੇ-ਟੁਕਡ਼ੇ ਹੋ ਜਾਵੇਗਾ। ਅਤੇ ਜਿਸ ਉੱਤੇ ਉਹ ਪੱਥਰ ਡਿੱਗੇਗਾ ਕੁਚਲਿਆ ਜਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਜੋ ਉਸ ਪੱਥਰ ਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਸ ਦੇ ਉੱਤੇ ਉਹ ਪੱਥਰ ਡਿੱਗੇਗਾ ਉਹ ਨੂੰ ਪੀਹ ਸੁੱਟੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا اوس پتّھر اُتّے ڈِگّے ٹوٹے ٹوٹے ہو جائے گا۔ تے جِہدے اُتّے اوہ ڈِگّے اوہنوں پِیہہ سُٹّے گا۔
Punjabi Standard Bible (Punjabi Standard Bible) 2023
ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਉਹ ਚਕਨਾਚੂਰ ਹੋ ਜਾਵੇਗਾ ਅਤੇ ਜਿਸ ਉੱਤੇ ਇਹ ਡਿੱਗੇਗਾ, ਉਸ ਨੂੰ ਪੀਹ ਸੁੱਟੇਗਾ।”