Luke 20:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀ ਆਗੂਆਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਅਤੇ ਮਹਿਸੂਸ ਕੀਤਾ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਕਿਹਾ ਗਿਆ ਸੀ। ਇਸ ਲਈ ਉਹ ਉਸ ਨੂੰ ਉਸ ਵੇਲੇ ਫੜਨਾ ਚਾਹੁੰਦੇ ਸਨ ਪਰ ਉਹ ਲੋਕਾਂ ਕੋਲੋਂ ਡਰਦੇ ਸਨ ਉਹ ਖਬਰੇ ਕੀ ਕਰਨਗੇ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਵਿਵਸਥਾ ਦੇ ਸਿੱਖਿਅਕ ਅਤੇ ਮਹਾਂ-ਪੁਰੋਹਿਤ ਯਿਸੂ ਨੂੰ ਉਸੇ ਸਮੇਂ ਫੜਨਾ ਚਾਹੁੰਦੇ ਸਨ ਕਿਉਂਕਿ ਉਹ ਸਮਝ ਗਏ ਸਨ ਕਿ ਇਹ ਦ੍ਰਿਸ਼ਟਾਂਤ ਉਹਨਾਂ ਦੇ ਬਾਰੇ ਹੀ ਕਿਹਾ ਗਿਆ ਹੈ ਪਰ ਉਹ ਲੋਕਾਂ ਤੋਂ ਡਰਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸ਼ਾਸਤਰੀ ਅਤੇ ਮੁੱਖ ਜਾਜਕਾਂ ਉਹਨਾਂ ਨੂੰ ਤੁਰੰਤ ਗਿਰਫ਼ਤਾਰ ਕਰਨ ਦਾ ਰਾਹ ਲੱਭ ਰਹੇ ਸਨ ਕਿਉਂਕਿ ਉਹ ਜਾਣਦੇ ਸਨ ਕਿ ਯਿਸ਼ੂ ਨੇ ਉਹਨਾਂ ਦੇ ਵਿਰੁੱਧ ਇਹ ਦ੍ਰਿਸ਼ਟਾਂਤ ਦੱਸਿਆ ਸੀ। ਪਰ ਉਹ ਲੋਕਾਂ ਤੋਂ ਡਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਗ੍ਰੰਥੀ ਅਤੇ ਪਰਧਾਨ ਜਾਜਕ ਉਹ ਦੀ ਟੋਹ ਵਿੱਚ ਸਨ ਜੋ ਉਸੇ ਘੜੀ ਉਸ ਉੱਤੇ ਹੱਥ ਪਾਉਣ ਪਰ ਓਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਜਾਣ ਲਿਆ ਭਈ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਕਿਹਾ ਹੈ
Punjabi ERV
ਯਹੂਦੀ ਆਗੂਆਂ ਨੇ ਇਹ ਦ੍ਰਿਸ਼ਟਾਂਤ ਸੁਣਿਆ ਅਤੇ ਮਹਿਸੂਸ ਕੀਤਾ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਕਿਹਾ ਗਿਆ ਸੀ। ਇਸ ਲਈ ਉਹ ਉਸਨੂੰ ਉਸ ਵੇਲੇ ਫਡ਼ਨਾ ਚਾਹੁੰਦੇ ਸਨ ਪਰ ਉਹ ਲੋਕਾਂ ਕੋਲੋਂ ਡਰਦੇ ਸਨ ਉਹ ਖਬਰੇ ਕੀ ਕਰਨਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਦੇਸ਼ਕ ਅਤੇ ਮੁੱਖ ਜਾਜਕ ਉਸ ਦੀ ਖੋਜ ਵਿੱਚ ਸਨ, ਜੋ ਉਸੇ ਵੇਲੇ ਉਸ ਉੱਤੇ ਹੱਥ ਪਾਉਣ ਪਰ ਉਹ ਲੋਕਾਂ ਤੋਂ ਡਰਦੇ ਸਨ ਕਿਉਂ ਜੋ ਉਨ੍ਹਾਂ ਨੇ ਜਾਣ ਲਿਆ ਸੀ ਕਿ ਉਸ ਨੇ ਸਾਡੇ ਉੱਤੇ ਇਹ ਦ੍ਰਿਸ਼ਟਾਂਤ ਦਿੱਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد سردار کاہِناں تے فقِیہاں موقع لَبّھیا۔ پئی اوسے گھڑی اوہدے اُتّے ہتّھ پان۔ پر لوکاں توں ڈر دے سن کیوں جو اوہناں جان لیا پئی اوس ایہہ تمثِیل ساڈے اُتّے آکھی اے۔
Punjabi Standard Bible (Punjabi Standard Bible) 2023
ਸ਼ਾਸਤਰੀਆਂ ਅਤੇ ਪ੍ਰਧਾਨ ਯਾਜਕਾਂ ਨੇ ਉਸੇ ਸਮੇਂ ਉਸ ਨੂੰ ਫੜਨਾ ਚਾਹਿਆ, ਕਿਉਂਕਿ ਉਹ ਜਾਣਦੇ ਸਨ ਕਿ ਇਹ ਦ੍ਰਿਸ਼ਟਾਂਤ ਉਸ ਨੇ ਸਾਡੇ ਬਾਰੇ ਹੀ ਕਿਹਾ ਸੀ, ਪਰ ਉਹ ਲੋਕਾਂ ਤੋਂ ਡਰਦੇ ਸਨ।