Luke 20:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਇਨ੍ਹਾਂ ਆਦਮੀਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਜੋ ਤੁਸੀਂ ਆਖਦੇ ਹੋ ਅਤੇ ਉਪਦੇਸ਼ ਦਿੰਦੇ ਹੋ ਉਹ ਸਹੀ ਹੈ ਤੁਸੀਂ ਕਿਸੇ ਦੀ ਵੀ ਤਰਫ਼ਦਾਰੀ ਨਹੀਂ ਕਰਦੇ ਸਗੋਂ ਪਰਮੇਸ਼ੁਰ ਦੇ ਮਾਰਗ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਭੇਤੀਆਂ ਨੇ ਯਿਸੂ ਤੋਂ ਪੁੱਛਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਠੀਕ ਗੱਲਾਂ ਕਹਿੰਦੇ ਅਤੇ ਸਿੱਖਿਆ ਦਿੰਦੇ ਹੋ । ਤੁਸੀਂ ਕਿਸੇ ਦਾ ਮੂੰਹ ਦੇਖ ਕੇ ਕੋਈ ਗੱਲ ਨਹੀਂ ਕਹਿੰਦੇ, ਸਗੋਂ ਸੱਚਾਈ ਨਾਲ ਪਰਮੇਸ਼ਰ ਦੇ ਰਾਹ ਬਾਰੇ ਲੋਕਾਂ ਨੂੰ ਸਿੱਖਿਆ ਦਿੰਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜਾਸੂਸਾਂ ਨੇ ਉਹਨਾਂ ਨੂੰ ਪੁੱਛਿਆ: “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੁਸੀਂ ਸਹੀ ਬੋਲਦੇ ਹੋ ਅਤੇ ਸਿਖਾਉਂਦੇ ਹੋ ਅਤੇ ਤੁਸੀਂ ਪੱਖਪਾਤ ਨਹੀਂ ਕਰਦੇ, ਪਰ ਸੱਚਾਈ ਦੇ ਅਨੁਸਾਰ ਪਰਮੇਸ਼ਵਰ ਦੇ ਰਾਹ ਦੀ ਸਿਖਲਾਈ ਦਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਰ ਕਿਸੇ ਦੀ ਰਈ ਨਹੀਂ ਕਰਦੇ ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ
Punjabi ERV
ਤਾਂ ਇਨ੍ਹਾਂ ਆਦਮੀਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਜੋ ਤੁਸੀਂ ਆਖਦੇ ਹੋ ਅਤੇ ਉਪਦੇਸ਼ ਦਿੰਦੇ ਹੋ ਉਹ ਸਹੀ ਹੈ ਤੁਸੀਂ ਕਿਸੇ ਦੀ ਵੀ ਤਰਫ਼ਦਾਰੀ ਨਹੀਂ ਕਰਦੇ ਸਗੋਂ ਪਰਮੇਸ਼ੁਰ ਦੇ ਮਾਰਗ ਬਾਰੇ ਸੱਚਾਈ ਦਾ ਉਪਦੇਸ਼ ਦਿੰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, ਗੁਰੂ ਜੀ ਅਸੀਂ ਜਾਣਦੇ ਹਾਂ ਜੋ ਤੁਸੀਂ ਠੀਕ ਬੋਲਦੇ ਅਤੇ ਸਿਖਾਉਂਦੇ ਹੋ ਅਤੇ ਕਿਸੇ ਦਾ ਪੱਖਪਾਤ ਨਹੀਂ ਕਰਦੇ, ਸਗੋਂ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں اوہنوں ایہہ پُچھیا پئی اَے اُستاد سانُوں معلُوم اے۔ پئی تُوں ٹھیک آکھدا تے سکھانا ایں۔ تے کِسے دی طرفداری نئیں کر دا۔ سگوں سچیائی نال خُدا دا راہ دسنا ایں۔
Punjabi Standard Bible (Punjabi Standard Bible) 2023
ਸੋ ਉਨ੍ਹਾਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੂੰ ਠੀਕ ਕਹਿੰਦਾ ਅਤੇ ਸਿਖਾਉਂਦਾ ਹੈਂ ਅਤੇ ਪੱਖਪਾਤ ਨਹੀਂ ਕਰਦਾ, ਸਗੋਂ ਸਚਾਈ ਨਾਲ ਪਰਮੇਸ਼ਰ ਦਾ ਰਾਹ ਸਿਖਾਉਂਦਾ ਹੈਂ।