Luke 20:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਸਦੂਕੀ ਯਿਸੂ ਕੋਲ ਆਏ। ਉਹ ਇਹ ਵਿਸ਼ਵਾਸ ਨਹੀਂ ਕਰਦੇ ਕਿ ਪੁਨਰ ਉੱਥਾਨ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਸਦੂਕੀ, ਜਿਹੜੇ ਕਹਿੰਦੇ ਹਨ ਕਿ ਪੁਨਰ-ਉਥਾਨ ਨਹੀਂ ਹੈ, ਉਹਨਾਂ ਨੇ ਯਿਸੂ ਤੋਂ ਪੁੱਛਿਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਸਦੂਕੀ, ਜਿਹੜੇ ਆਖਦੇ ਹਨ ਕਿ ਪੁਨਰ-ਉਥਾਨ ਨਹੀਂ ਹੈ, ਯਿਸ਼ੂ ਦੇ ਕੋਲ ਆਏ ਅਤੇ ਪ੍ਰਸ਼ਨ ਕਰਨ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਭਈ ਕਿਆਮਤ ਨਹੀਂ ਹੋਣੀ ਕਿੰਨੇਕੁ ਉਹ ਦੇ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ
Punjabi ERV
ਕੁਝ ਸਦੂਕੀ ਯਿਸੂ ਕੋਲ ਆਏ। ਉਹ ਇਹ ਵਿਸ਼ਵਾਸ ਨਹੀਂ ਕਰਦੇ ਕਿ ਪੁਨਰ ਉਥਾਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਦੂਕੀਆਂ ਵਿੱਚੋਂ ਜਿਹੜੇ ਆਖਦੇ ਹਨ ਕਿ ਮੁਰਦਿਆਂ ਦਾ ਜੀ ਉੱਠਣਾ ਹੈ ਹੀ ਨਹੀਂ, ਬਹੁਤ ਸਾਰੇ ਯਿਸੂ ਕੋਲ ਆਏ ਅਤੇ ਉਨ੍ਹਾਂ ਉਸ ਨੂੰ ਪੁੱਛਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد صدوقیاں وِچوں جیہڑے قیامت دے مُنکر نیں۔
Punjabi Standard Bible (Punjabi Standard Bible) 2023
ਫਿਰ ਕੁਝ ਸਦੂਕੀ ਉਸ ਦੇ ਕੋਲ ਆਏ ਜਿਹੜੇ ਕਹਿੰਦੇ ਸਨ ਕਿ ਪੁਨਰ-ਉਥਾਨ ਹੈ ਹੀ ਨਹੀਂ ਅਤੇ ਉਸ ਨੂੰ ਪੁੱਛਣ ਲੱਗੇ,