Luke 20:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਉਸ ਨੂੰ ਪੁੱਛਿਆ, “ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਮਰਦ ਬਿਨ ਔਲਾਦ ਮਰ ਜਾਵੇ, ਤਾਂ ਉਸ ਦੇ ਭਰਾ ਨੂੰ ਉਸਦੀ ਔਰਤ ਨਾਲ ਵਿਆਹ ਕਰਾ ਲੈਣਾ ਚਾਹੀਦਾ ਹੈ। ਤਾਂ ਜੋ ਉਹ ਮਰੇ ਹੋਏ ਭਰਾ ਵਾਸਤੇ ਸੰਤਾਨ ਪੈਦਾ ਕਰ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਗੁਰੂ ਜੀ, ਮੂਸਾ ਨੇ ਸਾਡੇ ਲਈ ਲਿਖਿਆ ਹੈ ‘ਜੇਕਰ ਕੋਈ ਆਦਮੀ ਬੇਔਲਾਦ ਮਰ ਜਾਵੇ ਤਾਂ ਉਸ ਆਦਮੀ ਦਾ ਭਰਾ ਉਸ ਦੀ ਵਿਧਵਾ ਨਾਲ ਵਿਆਹ ਕਰ ਕੇ ਆਪਣੇ ਭਰਾ ਲਈ ਸੰਤਾਨ ਪੈਦਾ ਕਰੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਕਿਹਾ, “ਗੁਰੂ ਜੀ, ਮੋਸ਼ੇਹ ਨੇ ਸਾਡੇ ਲਈ ਲਿਖਿਆ ਸੀ ਕਿ ਜੇ ਕਿਸੇ ਮਨੁੱਖ ਦਾ ਭਰਾ ਬੇ-ਔਲਾਦ ਮਰ ਜਾਵੇ, ਤਾਂ ਉਸਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰਵਾ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਪੈਦਾ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਭਈ ਜੇ ਕਿਸੇ ਦਾ ਭਰਾ ਤੀਵੀਂ ਕਰ ਕੇ ਔਂਤ ਮਰ ਜਾਵੇ ਤਾਂ ਉਹ ਦਾ ਭਰਾ ਉਸ ਤੀਵੀਂ ਨੂੰ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ ਉਤਪੰਨ ਕਰੇ
Punjabi ERV
ਉਨ੍ਹਾਂ ਉਸਨੂੰ ਪੁੱਛਿਆ, “ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਮਰਦ ਬਿਨ ਔਲਾਦ ਮਰ ਜਾਵੇ, ਤਾਂ ਉਸਦੇ ਭਰਾ ਨੂੰ ਉਸਦੀ ਔਰਤ ਨਾਲ ਵਿਆਹ ਕਰਾ ਲੈਣਾ ਚਾਹੀਦਾ ਹੈ। ਤਾਂ ਜੋ ਉਹ ਮਰੇ ਹੋਏ ਭਰਾ ਵਾਸਤੇ ਸੰਤਾਨ ਪੈਦਾ ਕਰ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੁਰੂ ਜੀ ਮੂਸਾ ਨੇ ਸਾਡੇ ਲਈ ਲਿਖਿਆ ਹੈ ਕਿ ਜੇ ਕਿਸੇ ਦਾ ਭਰਾ ਵਿਆਹ ਕਰ ਕੇ ਬੇ-ਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਵੰਸ਼ ਉਤਪੰਨ ਕਰੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کئیاں اوہدے کول آ کے اوہنوں ایہہ آکھ کے پُچھیا۔ پئی اَے اُستاد مُوسیٰ ساڈے لئی لِکھیا اے پئی جے کِسے دا وِیاہیا ہویا بھرا بے اولاد مر جائے تے اوہدا بھرا اوہدی بیوی نُوں لے لَئے۔ تے اپنے بھرا لئی نسل قیم کرے۔
Punjabi Standard Bible (Punjabi Standard Bible) 2023
“ਗੁਰੂ ਜੀ, ਮੂਸਾ ਨੇ ਸਾਡੇ ਲਈ ਲਿਖਿਆ ਕਿ ਜੇ ਕਿਸੇ ਦਾ ਭਰਾ ਆਪਣੀ ਪਤਨੀ ਦੇ ਰਹਿੰਦਿਆਂ ਬੇਔਲਾਦ ਮਰ ਜਾਵੇ ਤਾਂ ਉਸ ਦਾ ਭਰਾ ਉਸ ਦੀ ਪਤਨੀ ਨੂੰ ਵਿਆਹ ਲਵੇ ਅਤੇ ਆਪਣੇ ਭਰਾ ਲਈ ਔਲਾਦ ਪੈਦਾ ਕਰੇ।