Luke 20:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਨੇਮ ਦੇ ਉਪਦੇਸ਼ਕਾਂ ਕੋਲੋਂ ਖਬਰਦਾਰ ਰਹੋ ਜਿਹੜੇ ਲੰਬੇ ਚੋਗੇ ਪਾਕੇ ਫਿਰਨਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਲਾਮ ਲੈਣਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਅਵਤਾਂ ਵਿੱਚ ਬਹੁਤ ਮਹੱਤਵਪੂਰਨ ਥਾਵਾਂ ਚਾਹੁੰਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਵਿਵਸਥਾ ਦੇ ਸਿੱਖਿਅਕਾਂ ਤੋਂ ਸਾਵਧਾਨ ਰਹੋ । ਉਹ ਲੰਮੇ ਲੰਮੇ ਚੋਗੇ ਪਾ ਕੇ ਟਹਿਲਣਾ ਪਸੰਦ ਕਰਦੇ ਹਨ । ਉਹ ਬਾਜ਼ਾਰਾਂ ਵਿੱਚ ਲੋਕਾਂ ਤੋਂ ਨਮਸਕਾਰਾਂ ਲੈਣੀਆਂ ਚਾਹੁੰਦੇ ਹਨ ਅਤੇ ਸਭਾਵਾਂ ਅਤੇ ਉਤਸਵਾਂ ਵਿੱਚ ਪ੍ਰਮੁੱਖ ਥਾਂਵਾਂ ਲੱਭਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਬਿਵਸਥਾ ਦੇ ਉਪਦੇਸ਼ਕਾਂ ਤੋਂ ਸਾਵਧਾਨ ਰਹੋ। ਉਹ ਲੰਬਿਆਂ ਅਤੇ ਲਹਿਰੋਦੀਆਂ ਪੁਸ਼ਾਕਾਂ ਵਿੱਚ ਘੁੰਮਣਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਤਿਕਾਰ ਨਾਲ ਨਮਸਕਾਰ ਅਖਵਾਉਂਣਾ ਪਸੰਦ ਕਰਦੇ ਹਨ। ਉਹ ਪ੍ਰਾਰਥਨਾ ਸਥਾਨਾਂ ਵਿੱਚ ਮੁੱਖ ਆਸਨ ਅਤੇ ਦਾਅਵਤਾਂ ਵਿੱਚ ਮੁੱਖ ਸਥਾਨਾਂ ਉੱਤੇ ਬੈਠਣਾ ਚਾਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਗ੍ਰੰਥੀਆਂ ਤੋਂ ਹੁਸ਼ਿਆਰ ਰਹੋ ਜਿਹੜੇ ਲੰਮੇ ਬਸਤ੍ਰ ਪਹਿਨੇ ਫਿਰਨਾ ਪਸਿੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਸਮਾਜਾਂ ਵਿੱਚ ਅਗਲੀਆਂ ਕੁਰਸੀਆਂ ਅਰ ਜ਼ਿਆਫ਼ਤਾਂ ਵਿੱਚ ਉੱਚੀਆਂ ਥਾਵਾਂ ਨੂੰ ਲੋਚਦੇ ਹਨ
Punjabi ERV
“ਨੇਮ ਦੇ ਉਪਦੇਸ਼ਕਾਂ ਕੋਲੋਂ ਖਬਰਦਾਰ ਰਹੋ ਜਿਹਡ਼ੇ ਲੰਬੇ ਚੋਗੇ ਪਾਕੇ ਫਿਰਨਾ ਪਸੰਦ ਕਰਦੇ ਹਨ ਅਤੇ ਬਜ਼ਾਰਾਂ ਵਿੱਚ ਸਲਾਮ ਲੈਣਾ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਬਹੁਤ ਮਹੱਤਵਪੂਰਨ ਥਾਵਾਂ ਚਾਹੁੰਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਦੇਸ਼ਕਾਂ ਤੋਂ ਸਾਵਧਾਨ ਰਹੋ ਜਿਹੜੇ ਲੰਮੇ ਬਸਤਰ ਪਹਿਨੇ ਫਿਰਨਾ ਪਸੰਦ ਕਰਦੇ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਅਤੇ ਪ੍ਰਾਰਥਨਾ ਘਰਾਂ ਵਿੱਚ ਅਗਲੀਆਂ ਕੁਰਸੀਆਂ ਅਤੇ ਦਾਵਤਾਂ ਵਿੱਚ ਉੱਚੀਆਂ ਥਾਵਾਂ ਨੂੰ ਭਾਲਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی فقِیہاں ولّوں خبردار رہو جیہڑے لمبا چوغہ پا کے پِھرنا چاہندے نیں۔ تے بازاراں وِچ سلاماں دا تے عبادت خانیاں وِچ پہلیاں کُرسِیاں تے ضِیافتاں وِچ اُچیاں تھانواں دا شَوق رکھ دے نیں۔
Punjabi Standard Bible (Punjabi Standard Bible) 2023
“ਸ਼ਾਸਤਰੀਆਂ ਤੋਂ ਖ਼ਬਰਦਾਰ ਰਹੋ ਜਿਹੜੇ ਲੰਮੇ-ਲੰਮੇ ਚੋਗੇ ਪਹਿਨ ਕੇ ਘੁੰਮਣਾ, ਬਜ਼ਾਰਾਂ ਵਿੱਚ ਸਲਾਮਾਂ, ਸਭਾ-ਘਰਾਂ ਵਿੱਚ ਮੁੱਖ ਆਸਣ ਅਤੇ ਦਾਅਵਤਾਂ ਵਿੱਚ ਆਦਰ ਵਾਲੇ ਸਥਾਨ ਚਾਹੁੰਦੇ ਹਨ।