Luke 20:47 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਵਿਧਵਾਵਾਂ ਦੇ ਘਰ ਲੁੱਟ ਲੈਂਦੇ ਹਨ ਅਤੇ ਬਾਦ ਵਿੱਚ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਕੇ ਚੰਗੇ ਬਨਣ ਦਾ ਢੋਂਗ ਕਰਦੇ ਹਨ। ਉਨ੍ਹਾਂ ਨੂੰ ਵੱਧੇਰੇ ਸਜਾ ਮਿਲੇਗੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਵਿਧਵਾਵਾਂ ਦੇ ਘਰਾਂ ਨੂੰ ਹੜੱਪ ਕਰ ਲੈਂਦੇ ਅਤੇ ਦਿਖਾਵੇ ਦੇ ਲਈ ਲੰਮੀਆਂ ਲੰਮੀਆਂ ਪ੍ਰਾਰਥਨਾਵਾਂ ਕਰਦੇ ਹਨ । ਇਸ ਸਭ ਦੇ ਲਈ ਉਹਨਾਂ ਨੂੰ ਬਹੁਤ ਸਖ਼ਤ ਸਜ਼ਾ ਮਿਲੇਗੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਵਿਧਵਾਵਾਂ ਦੇ ਘਰ ਖੋਹ ਲੈਂਦੇ ਅਤੇ ਇੱਕ ਦਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ। ਇਨ੍ਹਾਂ ਬੰਦਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਵਿਧਵਾਂ ਦੇ ਘਰਾਂ ਨੂੰ ਚਟ ਕਰ ਜਾਂਦੇ ਹਨ ਅਤੇ ਵਿਖਾਲਣ ਲਈ ਲੰਮੀਆਂ ਪ੍ਰਾਰਥਨਾਂ ਕਰਦੇ ਹਨ । ਉਨ੍ਹਾਂ ਨੂੰ ਵਧੀਕ ਸਜ਼ਾ ਮਿਲੇਗੀ।।
Punjabi ERV
ਉਹ ਵਿਧਵਾਵਾਂ ਦੇ ਘਰ ਲੁੱਟ ਲੈਂਦੇ ਹਨ ਅਤੇ ਬਾਦ ਵਿੱਚ ਲੰਬੀਆਂ-ਲੰਬੀਆਂ ਪ੍ਰਾਰਥਨਾਵਾਂ ਕਰਕੇ ਚੰਗੇ ਬਨਣ ਦਾ ਢੋਂਗ ਕਰਦੇ ਹਨ। ਉਨ੍ਹਾਂ ਲੋਕਾਂ ਦਾ ਨਿਰਣਾ ਵਧੇਰੇ ਗੰਭੀਰਤਾ ਨਾਲ ਕੀਤਾ ਜਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ, ਅਤੇ ਵਿਖਾਵੇ ਲਈ ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ بیوہ عَورتاں دے گھراں نُوں نِگل جاندے۔ تے وکھالن لئی لمبی چَوڑی دُعاواں کر دے نیں۔ اوہناں لئی بُہتی سزا دا حُکم ہوئے گا۔
Punjabi Standard Bible (Punjabi Standard Bible) 2023
ਉਹ ਵਿਧਵਾਵਾਂ ਦੇ ਘਰ ਹੜੱਪ ਜਾਂਦੇ ਅਤੇ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾਵਾਂ ਕਰਦੇ ਹਨ; ਉਨ੍ਹਾਂ ਨੂੰ ਵੱਧ ਸਜ਼ਾ ਮਿਲੇਗੀ।”