Luke 20:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਯਹੂਦੀ ਆਗੂਆਂ, ਸਭ ਨੇ ਇਸ ਬਾਰੇ ਚਰਚਾ ਕੀਤੀ ਅਤੇ ਇੱਕ ਦੂਜੇ ਨੂੰ ਕਿਹਾ, “ਜੇਕਰ ਅਸੀਂ ਕਿਹਾ ਕਿ ‘ਯੂਹੰਨਾ ਦਾ ਬਪਤਿਸਮਾ, ਪਰਮੇਸ਼ੁਰ ਵੱਲੋਂ ਸੀ ਤਾਂ ਉਹ ਆਖੇਗਾ ਕਿ ਫਿਰ ਤੁਸੀਂ ਯੂਹੰਨਾ ਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਆਪਸ ਵਿੱਚ ਇੱਕ ਦੂਜੇ ਨੂੰ ਕਹਿਣ ਲੱਗੇ, “ਜੇ ਅਸੀਂ ਕਹੀਏ ‘ਪਰਮੇਸ਼ਰ ਕੋਲੋਂ,’ ਤਾਂ ਇਹ ਸਾਨੂੰ ਆਖੇਗਾ, ਫਿਰ ਤੁਸੀਂ ਉਸ ਦਾ ਵਿਸ਼ਵਾਸ ਕਿਉਂ ਨਾ ਕੀਤਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਆਪਸ ਵਿੱਚ ਇਸ ਬਾਰੇ ਵਿਚਾਰ ਕਰਕੇ ਕਹਿਣ ਲੱਗੇ, “ਜੇ ਅਸੀਂ ਆਖੀਏ, ‘ਸਵਰਗ ਤੋਂ,’ ਤਾਂ ਉਹ ਪੁੱਛੇਗਾ, ‘ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’ ”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਆਪੋ ਵਿੱਚ ਵਿਚਾਰ ਕਰ ਕੇ ਕਿਹਾ, ਜੇ ਕਹੀਏ ਸੁਰਗ ਵੱਲੋਂ ਤਾਂ ਉਹ ਆਖੂ, ਤੁਸਾਂ ਉਹ ਦੀ ਪਰਤੀਤ ਕਿਉਂ ਨਾ ਕੀਤੀॽ
Punjabi ERV
ਜਾਜਕਾਂ, ਨੇਮ ਦੇ ਉਪਦੇਸ਼ਕਾਂ ਅਤੇ ਯਹੂਦੀ ਆਗੂਆਂ, ਸਭ ਨੇ ਇਸ ਬਾਰੇ ਚਰਚਾ ਕੀਤੀ ਅਤੇ ਇੱਕ ਦੂਜੇ ਨੂੰ ਕਿਹਾ, “ਜੇਕਰ ਤੁਸੀਂ ਕਿਹਾ ਕਿ ਯੂਹੰਨਾ ਦਾ ਬਪਤਿਸਮਾ, ਪਰਮੇਸ਼ੁਰ ਵੱਲੋਂ ਸੀ ਤਾਂ ਉਹ ਆਖੇਗਾ ਕਿ ਫਿਰ ਤੁਸੀਂ ਯੂਹੰਨਾ ਤੇ ਵਿਸ਼ਵਾਸ ਕਿਉਂ ਨਹੀਂ ਕੀਤਾ?’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਆਪਸ ਵਿੱਚ ਵਿਚਾਰ ਕਰ ਕੇ ਕਿਹਾ, ਜੇ ਆਖੀਏ ਸਵਰਗ ਵੱਲੋਂ ਤਾਂ ਉਹ ਸਾਨੂੰ ਕਹੇਗਾ, ਫਿਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں آپو وِچ ایہہ صلاح کِیتی پئی جے آکھیئے اسمانوں۔ تے اوہ ایہہ آکھے گا تُساں اوہنوں کیوں نا مَنّیا؟
Punjabi Standard Bible (Punjabi Standard Bible) 2023
ਤਦ ਉਹ ਆਪਸ ਵਿੱਚ ਵਿਚਾਰ ਕਰਨ ਲੱਗੇ, “ਜੇ ਅਸੀਂ ਕਹੀਏ, ‘ਸਵਰਗ ਵੱਲੋਂ’ ਤਾਂ ਉਹ ਕਹੇਗਾ, ‘ਫਿਰ ਤੁਸੀਂ ਉਸ ਦਾ ਵਿਸ਼ਵਾਸ ਕਿਉਂ ਨਾ ਕੀਤਾ’?