Luke 20:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਰ ਯਿਸੂ ਨੇ ਲੋਕਾਂ ਨੂੰ ਇਹ ਉਦਾਹਰਣ ਦਿੱਤੀ: “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਾਇਆ ਅਤੇ ਕੁਝ ਕਿਸਾਨਾਂ ਨੂੰ ਠੇਕੇ ਤੇ ਦੇ ਦਿੱਤਾ, ਅਤੇ ਲੰਬੇ ਸਮੇਂ ਲਈ ਕਿਸੇ ਦੂਰ ਦੇਸ਼ ਨੂੰ ਚੱਲਿਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਪ੍ਰਭੂ ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ, “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ਼ ਲਾਇਆ ਅਤੇ ਮੁਜ਼ਾਰਿਆਂ ਨੂੰ ਠੇਕੇ ਉੱਤੇ ਦੇ ਕੇ ਆਪ ਬਹੁਤ ਸਮੇਂ ਲਈ ਵਿਦੇਸ਼ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਦੱਸੀ: “ਇੱਕ ਆਦਮੀ ਨੇ ਅੰਗੂਰੀ ਬਾਗ ਲਾਇਆ ਅਤੇ ਕੁਝ ਕਿਸਾਨਾਂ ਨੂੰ ਕਿਰਾਏ ਤੇ ਦਿੱਤਾ ਅਤੇ ਆਪ ਲੰਬੀ ਯਾਤਰਾ ਤੇ ਚਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਭਈ ਇੱਕ ਮਨੁੱਖ ਨੇ ਅੰਗੂਰੀ ਬਾਗ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ਼ ਚੱਲਿਆ ਗਿਆ
Punjabi ERV
ਫਿਰ ਯਿਸੂ ਨੇ ਲੋਕਾਂ ਨੂੰ ਇਹ ਉਦਾਹਰਣ ਦਿੱਤੀ: “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਾਇਆ ਅਤੇ ਕੁਝ ਕਿਸਾਨਾਂ ਨੂੰ ਠੇਕੇ ਤੇ ਦੇ ਦਿੱਤਾ, ਅਤੇ ਲੰਬੇ ਸਮੇਂ ਲਈ ਕਿਸੇ ਦੂਰ ਦੇਸ਼ ਨੂੰ ਚਲਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਉਣ ਲੱਗਾ ਕਿ ਇੱਕ ਮਨੁੱਖ ਨੇ ਅੰਗੂਰੀ ਬਾਗ਼ ਲਾਇਆ ਅਤੇ ਉਸ ਨੂੰ ਮਾਲੀਆਂ ਦੇ ਹੱਥ ਸੌਂਪ ਕੇ ਬਹੁਤ ਦਿਨਾਂ ਲਈ ਪਰਦੇਸ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہ لوکاں نُوں ایہہ تمثِیل سُنان لگّا پئی اِک بندے انگور دا باغ لایا تے اوہنوں مالِیاں دے ہتّھ ٹھیکے دے کے بڑے چِر لئی پردیس ٹُرگیا۔
Punjabi Standard Bible (Punjabi Standard Bible) 2023
ਫਿਰ ਉਹ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇਣ ਲੱਗਾ, “ਕਿਸੇ ਮਨੁੱਖ ਨੇ ਅੰਗੂਰ ਦਾ ਬਾਗ ਲਾਇਆ ਅਤੇ ਕਿਸਾਨਾਂ ਨੂੰ ਠੇਕੇ 'ਤੇ ਦੇ ਕੇ ਲੰਮੇ ਸਮੇਂ ਲਈ ਪਰਦੇਸ ਚਲਾ ਗਿਆ