Luke 21:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਇਹ ਸਭ ਗੱਲਾਂ ਵਾਪਰਨ ਤੋਂ ਪਹਿਲਾਂ, ਤੁਸੀਂ ਗਿਰਫ਼ਤਾਰ ਕੀਤੇ ਜਾਵੋਂਗੇ ਅਤੇ ਤੁਹਾਨੂੰ ਤਸੀਹੇ ਦਿੱਤੇ ਜਾਣਗੇ। ਲੋਕ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਡਾ ਨਿਰਨਾ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ। ਤੁਹਾਨੂੰ ਮੇਰੇ ਕਾਰਣ ਰਾਜਿਆਂ ਅਤੇ ਰਾਜਪਾਲਾਂ ਸਾਹਮਣੇ ਖੜ੍ਹੇ ਹੋਣ ਲਈ ਮਜਬੂਰ ਕੀਤਾ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਪਰ ਇਹ ਸਭ ਹੋਣ ਤੋਂ ਪਹਿਲਾਂ ਲੋਕ ਤੁਹਾਨੂੰ ਮੇਰੇ ਨਾਮ ਦੇ ਕਾਰਨ ਫੜਨਗੇ ਅਤੇ ਸਤਾਉਣਗੇ । ਉਹ ਤੁਹਾਨੂੰ ਸਭਾਵਾਂ ਵਿੱਚ ਪੇਸ਼ੀ ਦੇ ਲਈ ਲੈ ਜਾਣਗੇ ਅਤੇ ਜੇਲ੍ਹ ਵਿੱਚ ਪਾ ਦੇਣਗੇ । ਉਹ ਤੁਹਾਨੂੰ ਮੇਰੇ ਨਾਮ ਦੇ ਕਾਰਨ ਰਾਜਪਾਲ ਅਤੇ ਰਾਜਿਆਂ ਦੇ ਸਾਹਮਣੇ ਪੇਸ਼ ਕਰਨਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਪਰ ਇਸ ਸਭ ਤੋਂ ਪਹਿਲਾਂ, ਉਹ ਤੁਹਾਨੂੰ ਫੜ ਲੈਣਗੇ ਅਤੇ ਤੁਹਾਨੂੰ ਸਤਾਉਣਗੇ। ਉਹ ਤੁਹਾਨੂੰ ਪ੍ਰਾਰਥਨਾ ਸਥਾਨਾਂ ਦੇ ਹਵਾਲੇ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ ਅਤੇ ਤੁਹਾਨੂੰ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਰਾਜਪਾਲਾਂ ਦੇ ਹੱਥਾਂ ਵਿੱਚ ਸੌਂਪ ਦਿੱਤਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਰ ਸਮਾਜਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਰ ਹਾਕਮਾਂ ਦੇ ਸਾਹਮਣੇ ਲੈ ਜਾਣਗੇ
Punjabi ERV
“ਪਰ ਇਹ ਸਭ ਗੱਲਾਂ ਵਾਪਰਨ ਤੋਂ ਪਹਿਲਾਂ, ਤੁਸੀਂ ਗਿਰਫ਼ਤਾਰ ਕੀਤੇ ਜਾਵੋਂਗੇ ਅਤੇ ਤੁਹਾਨੂੰ ਤਸੀਹੇ ਦਿੱਤੇ ਜਾਣਗੇ। ਲੋਕ ਪ੍ਰਾਰਥਨਾ ਸਥਾਨਾਂ ਵਿੱਚ ਤੁਹਾਡਾ ਨਿਰਣਾ ਕਰਨਗੇ ਅਤੇ ਤੁਹਾਨੂੰ ਕੈਦ ਵਿੱਚ ਪਾ ਦੇਣਗੇ। ਤੁਹਾਨੂੰ ਮੇਰੇ ਕਾਰਣ ਰਾਜਿਆਂ ਅਤੇ ਰਾਜਪਾਲਾਂ ਸਾਮ੍ਹਣੇ ਖਢ਼ੇ ਹੋਣ ਲਈ ਮਜਬੂਰ ਕੀਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایہناں سارِیاں گلّاں توں پہلاں لوک تُہاڈے اُتّے میرے ناں دی خاطر ہتّھ پان گے۔ تے تُہانوں دُکھ دین گے۔ تے عبادت خانیاں دی عدالت دے حوالے کرن گے تے قید کرن گے تے بادشاہاں تے حاکماں کول دھرُون گے۔
Punjabi Standard Bible (Punjabi Standard Bible) 2023
ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਉਹ ਤੁਹਾਨੂੰ ਫੜਨਗੇ ਅਤੇ ਤੁਹਾਡੇ ਉੱਤੇ ਅੱਤਿਆਚਾਰ ਕਰਨਗੇ। ਉਹ ਤੁਹਾਨੂੰ ਸਭਾ-ਘਰਾਂ ਵਿੱਚ ਸੌਂਪਣਗੇ ਅਤੇ ਕੈਦ ਵਿੱਚ ਪਾਉਣਗੇ ਅਤੇ ਮੇਰੇ ਨਾਮ ਦੇ ਕਾਰਨ ਤੁਹਾਨੂੰ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ;