Luke 21:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸੱਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮੈਂ ਤੁਹਾਨੂੰ ਇਹੋ ਜਿਹੀ ਬੋਲਣ ਦੀ ਸਮਰੱਥਾ ਅਤੇ ਬੁੱਧੀ ਦੇਵਾਂਗਾ ਜਿਸ ਦਾ ਮੁਕਾਬਲਾ ਤੁਹਾਡੇ ਵਿਰੋਧੀ ਨਹੀਂ ਕਰ ਸਕਣਗੇ ਅਤੇ ਨਾ ਹੀ ਝੂਠਾ ਸਿੱਧ ਕਰ ਸਕਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਤੁਹਾਨੂੰ ਉਹ ਸ਼ਬਦ ਅਤੇ ਬੁੱਧ ਦੇਵਾਂਗਾ, ਜਿਸ ਦਾ ਨਾ ਤਾਂ ਤੁਹਾਡੇ ਵਿਰੋਧੀ ਸਾਹਮਣਾ ਕਰ ਸਕਣਗੇ ਅਤੇ ਨਾ ਹੀ ਇਨਕਾਰ ਕਰਨ ਦੇ ਯੋਗ ਹੋ ਸਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹਾ ਮੂੰਹ ਅਤੇ ਬੁੱਧ ਦਿਆਂਗਾ ਜਿਹ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਯਾ ਖੰਡਣ ਨਾ ਕਰ ਸੱਕਣਗੇ
Punjabi ERV
ਮੈਂ ਤੁਹਾਨੂੰ ਇਸ ਬਾਰੇ ਸਿਆਣਪ ਦੇਵਾਂਗਾਂ ਕਿ ਤੁਹਾਨੂੰ ਕੀ ਜਵਾਬ ਦੇਣਾ ਚਾਹੀਦਾ ਹੈ, ਤਾਂ ਜੋ ਤੁਹਾਡਾ ਕੋ ਈ ਵੀ ਵੈਰੀ ਇਹ ਸਾਬਤ ਕਰਨ ਦੇ ਯੋਗ ਨਾ ਹੋ ਸਕੇ ਕਿ ਜੋ ਤੁਸੀਂ ਆਖਿਆ ਹੈ ਉਹ ਗਲਤ ਹੈ ਜਾਂ ਉਹ ਤੁਹਾਨੂੰ ਉੱਤਰ ਦੇਣ ਦੇ ਯੋਗ ਹੋ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی مَیں تُہانوں اجیہی زبان تے حِکمت دیاں گا جِہدے اگّے تُہاڈے وَیری نا بول سکن نا کھلو سکن۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਤੁਹਾਨੂੰ ਅਜਿਹੇ ਸ਼ਬਦ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਭ ਵਿਰੋਧੀ ਸਾਹਮਣਾ ਜਾਂ ਖੰਡਨ ਨਾ ਕਰ ਸਕਣਗੇ।