Luke 21:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਨਬੀਆਂ ਨੇ ਉਸ ਸਮੇਂ ਬਾਰੇ ਬੜੀਆਂ ਗੱਲਾਂ ਲਿਖਿਆਂ ਹਨ ਜਦੋਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਸਜਾਵਾਂ ਦੇਵੇਗਾ। ਇਹ ਸਮਾਂ ਹੁਣ ਹੈ ਜਦੋਂ ਇਹ ਸਭ ਵਾਪਰੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਉਹ ਬਦਲੇ ਦੇ ਦਿਨ ਹੋਣਗੇ । ਇਹਨਾਂ ਦਿਨਾਂ ਵਿੱਚ ਪਵਿੱਤਰ-ਗ੍ਰੰਥ ਵਿੱਚ ਲਿਖੀਆਂ ਹੋਈਆਂ ਸਾਰੀਆਂ ਗੱਲਾਂ ਪੂਰੀਆਂ ਹੋਣਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਇਹ ਬਦਲਾ ਲੈਣ ਦਾ ਸਮਾਂ ਹੋਵੇਗਾ ਕਿ ਉਹ ਸਭ ਜੋ ਲੇਖਾਂ ਵਿੱਚ ਪਹਿਲਾਂ ਲਿਖਿਆ ਹੋਇਆ ਹੈ, ਉਹ ਪੂਰਾ ਹੋ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇਹ ਵੱਟਾ ਲੈਣ ਦੇ ਦਿਨ ਹਨ ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ
Punjabi ERV
ਨਬੀਆਂ ਨੇ ਉਸ ਸਮੇਂ ਬਾਰੇ ਬਡ਼ੀਆਂ ਗੱਲਾਂ ਲਿਖਿਆਂ ਹਨ ਜਦੋਂ ਪਰਮੇਸ਼ੁਰ ਆਪਣੇ ਲੋਕਾਂ ਨੂੰ ਸਜਾਵਾਂ ਦੇਵੇਗਾ। ਇਹ ਸਮਾਂ ਹੁਣ ਹੈ ਜਦੋਂ ਇਹ ਸਭ ਵਾਪਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوہ دِن بدلہ لین دے نیں۔ جِنہاں وِچ اوہ سبھ کُجھ جو لِکھیا ہویا اے پُورا ہوئے۔
Punjabi Standard Bible (Punjabi Standard Bible) 2023
ਕਿਉਂਕਿ ਇਹ ਬਦਲਾ ਲੈਣ ਦੇ ਦਿਨ ਹੋਣਗੇ ਤਾਂਕਿ ਲਿਖੀਆਂ ਹੋਈਆਂ ਸਭ ਗੱਲਾਂ ਪੂਰੀਆਂ ਹੋਣ।