Luke 21:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਹ ਸਮਾਂ ਗਰਭਵਤੀ ਔਰਤਾਂ ਵਾਸਤੇ ਬੜਾ ਵਿਕਰਾਲ ਹੋਵੇਗਾ, ਅਤੇ ਉਨ੍ਹਾਂ ਮਾਵਾਂ ਵਾਸਤੇ ਵੀ, ਜਿਨ੍ਹਾਂ ਕੋਲ ਦੁੱਧ ਪੀਂਦੇ ਨਿਆਣੇ ਹਨ। ਕਿਉਂਕਿ ਇਸ ਧਰਤੀ ਤੇ ਬਹੁਤ ਮਾੜਾ ਸਮਾਂ ਆਉਣ ਵਾਲਾ ਹੈ। ਪਰਮੇਸ਼ੁਰ ਇਨ੍ਹਾਂ ਲੋਕਾਂ ਨਾਲ ਬੜੇ ਕਰੋਧ ਵਿੱਚ ਹੋਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਫ਼ਸੋਸ ਉਹਨਾਂ ਔਰਤਾਂ ਉੱਤੇ ਜਿਹੜੀਆਂ ਉਹਨਾਂ ਦਿਨਾਂ ਵਿੱਚ ਗਰਭਵਤੀਆਂ ਹੋਣਗੀਆਂ ਅਤੇ ਜਿਹਨਾਂ ਦੀ ਗੋਦ ਵਿੱਚ ਛੋਟੇ ਬੱਚੇ ਹੋਣਗੇ । ਕਿਉਂਕਿ ਉਹਨਾਂ ਦਿਨਾਂ ਵਿੱਚ ਇੱਕ ਵੱਡਾ ਸੰਕਟ ਧਰਤੀ ਉੱਤੇ ਆਵੇਗਾ ਅਤੇ ਪਰਮੇਸ਼ਰ ਦਾ ਕ੍ਰੋਧ ਆਪਣੀ ਪਰਜਾ ਉੱਤੇ ਭੜਕੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦਿਨਾਂ ਵਿੱਚ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਲਈ ਇਹ ਸਭ ਕਿੰਨਾ ਭਿਆਨਕ ਹੋਵੇਗਾ! ਕਿਉਂਕਿ ਇਹ ਮਨੁੱਖਾਂ ਉੱਤੇ ਕ੍ਰੋਧ ਦਾ ਸਮਾਂ ਅਤੇ ਧਰਤੀ ਉੱਤੇ ਇੱਕ ਮਹਾਨ ਸੰਕਟ ਦਾ ਸਮਾਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹਮਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵੰਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡੀ ਤੰਗੀ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ
Punjabi ERV
“ਇਹ ਸਮਾਂ ਗਰਭਵਤੀ ਔਰਤਾਂ ਵਾਸਤੇ ਬਡ਼ਾ ਵਿਕਰਾਲ ਹੋਵੇਗਾ, ਅਤੇ ਉਨ੍ਹਾਂ ਮਾਵਾਂ ਵਾਸਤੇ ਵੀ, ਜਿਨ੍ਹਾਂ ਕੋਲ ਦੁਧ ਪੀਂਦੇ ਨਿਆਣੇ ਹਨ। ਕਿਉਂਕਿ ਇਸ ਧਰਤੀ ਤੇ ਬਹੁਤ ਮਾਡ਼ਾ ਸਮਾਂ ਆਉਣ ਵਾਲਾ ਹੈ। ਪ੍ਰਭੂ ਇਨ੍ਹਾਂ ਲੋਕਾਂ ਨਾਲ ਬਡ਼ੇ ਕਰੋਧ ਵਿੱਚ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر افسوس اوہناں اُتّے جیہڑیاں اوہناں دِناں وِچ جمّن والِیاں تے دُدّھ پیان والِیاں ہون کیوں جو زمین اُتّے بڑی تنگی تے ایس قوم اُتّے غضب پئے گا۔
Punjabi Standard Bible (Punjabi Standard Bible) 2023
ਹਾਏ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਵਤੀਆਂ ਅਤੇ ਦੁੱਧ ਚੁੰਘਾਉਂਦੀਆਂ ਹੋਣਗੀਆਂ, ਕਿਉਂਕਿ ਦੇਸ ਵਿੱਚ ਵੱਡਾ ਕਸ਼ਟ ਅਤੇ ਇਨ੍ਹਾਂ ਲੋਕਾਂ ਉੱਤੇ ਕ੍ਰੋਧ ਹੋਵੇਗਾ।