Luke 21:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਵਿੱਚੋਂ ਕੁਝ ਲੋਕ ਸਿਪਾਹੀਆਂ ਹੱਥੋਂ ਮਾਰੇ ਜਾਣਗੇ, ਕੁਝ ਲੋਕ ਕੈਦੀ ਬਣਾ ਕੇ ਸਭ ਕੌਮਾਂ ਅਤੇ ਦੇਸ਼ਾਂ ਵਿੱਚ ਪਹੁੰਚਾਏ ਜਾਣਗੇ। ਗੈਰ-ਯਹੂਦੀ ਯਰੂਸ਼ਲਮ ਤੇ ਕਬਜ਼ਾ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦਾ ਸਮਾਂ ਪੂਰਾ ਨਹੀਂ ਹੁੰਦਾ ਉਹ ਇਸ ਨੂੰ ਪੈਰਾਂ ਥੱਲੇ ਮਿੱਧਣਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਤਲਵਾਰ ਨਾਲ ਮਾਰੇ ਜਾਣਗੇ । ਉਹ ਬੰਦੀ ਬਣਾ ਕੇ ਕਈਆਂ ਦੇਸ਼ਾਂ ਵਿੱਚ ਭੇਜੇ ਜਾਣਗੇ । ਯਰੂਸ਼ਲਮ ਸ਼ਹਿਰ ਨੂੰ ਪਰਾਈਆਂ ਕੌਮਾਂ ਉਸ ਸਮੇਂ ਤੱਕ ਕੁਚਲਦੀਆਂ ਰਹਿਣਗੀਆਂ ਜਦੋਂ ਤੱਕ ਕਿ ਉਹਨਾਂ ਦਾ ਨਿਯੁਕਤ ਕੀਤਾ ਹੋਇਆ ਸਮਾਂ ਪੂਰਾ ਨਾ ਹੋ ਜਾਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਤਲਵਾਰ ਨਾਲ ਮਾਰੇ ਜਾਣਗੇ, ਹੋਰ ਕੌਮਾਂ ਉਹਨਾਂ ਨੂੰ ਗ਼ੁਲਾਮ ਬਣਾ ਲੈਣਗੀਆਂ। ਇਹ ਗ਼ੈਰ-ਯਹੂਦੀਆਂ ਦੁਆਰਾ ਯੇਰੂਸ਼ਲੇਮ ਦਾ ਸ਼ਹਿਰ ਮਿੱਧਿਆ ਜਾਵੇਗਾ ਜਦੋਂ ਤੱਕ ਗ਼ੈਰ-ਯਹੂਦੀਆਂ ਦਾ ਸਮਾਂ ਪੂਰਾ ਨਹੀਂ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਬੰਧੂਏ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਰ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੀਕੁਰ ਪਰਾਈਆਂ ਕੌਮਾਂ ਦੇ ਸਮੇ ਪੂਰੇ ਨਾ ਹੋਣ
Punjabi ERV
ਇਨ੍ਹਾਂ ਵਿੱਚੋਂ ਕੁਝ ਲੋਕ ਸਿਪਾਹੀਆਂ ਹੱਥੋਂ ਮਾਰੇ ਜਾਣਗੇ, ਕੁਝ ਲੋਕ ਕੈਦੀ ਬਣਾ ਕੇ ਸਭ ਕੌਮਾਂ ਅਤੇ ਦੇਸ਼ਾਂ ਵਿੱਚ ਪਹੁੰਚਾਏ ਜਾਣਗੇ। ਗੈਰ-ਯਹੂਦੀ ਯਰੂਸ਼ਲਮ ਤੇ ਕਬਜ਼ਾ ਕਰਨਗੇ ਅਤੇ ਜਦੋਂ ਤੱਕ ਉਨ੍ਹਾਂ ਦਾ ਸਮਾਂ ਪੂਰਾ ਨਹੀਂ ਹੁੰਦਾ ਉਹ ਇਸਨੂੰ ਪੈਰਾਂ ਥੱਲੇ ਮਿਧਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ تلوار نال مر جان گے۔ تے قید ہو کے سارِیاں قوماں وِچ پہنچائے جان گے۔ تے جد توڑی غیر قوماں دا ویلا پُورا نا ہو جائے یرُوشلِیم غیر قوماں توں لتاڑیا جائے گا۔
Punjabi Standard Bible (Punjabi Standard Bible) 2023
ਉਹ ਤਲਵਾਰ ਨਾਲ ਘਾਤ ਕੀਤੇ ਜਾਣਗੇ ਅਤੇ ਬੰਦੀ ਬਣਾ ਕੇ ਸਭ ਦੇਸਾਂ ਵਿੱਚ ਲਿਜਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਦੁਆਰਾ ਲਤਾੜਿਆ ਜਾਵੇਗਾ, ਜਦੋਂ ਤੱਕ ਕਿ ਪਰਾਈਆਂ ਕੌਮਾਂ ਦਾ ਸਮਾਂ ਪੂਰਾ ਨਾ ਹੋ ਜਾਵੇ।