Luke 21:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉੱਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਉਸ ਸਮੇਂ ਸੂਰਜ, ਚੰਦ ਅਤੇ ਤਾਰਿਆਂ ਵਿੱਚ ਚਿੰਨ੍ਹ ਦਿਖਾਈ ਦੇਣਗੇ । ਸਮੁੰਦਰ ਦੀਆਂ ਲਹਿਰਾਂ ਦੀ ਗਰਜਣ ਨਾਲ ਸਾਰੇ ਦੇਸ਼ਾਂ ਦੇ ਲੋਕ ਘਬਰਾ ਜਾਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸੂਰਜ, ਚੰਦ ਅਤੇ ਤਾਰਿਆਂ ਵਿੱਚ ਚਿੰਨ੍ਹ ਦਿਖਾਈ ਦੇਣਗੇ। ਧਰਤੀ ਉੱਤੇ ਲੋਕਾਂ ਵਿੱਚ ਦਹਿਸ਼ਤ ਪੈਦਾ ਹੋਵੇਗੀ। ਗਰਜਦੇ ਸਮੁੰਦਰ ਦੀਆਂ ਲਹਿਰਾਂ ਕਾਰਨ ਲੋਕ ਘਬਰਾ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੂਰਜ ਅਰ ਚੰਦ ਅਰ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਰ ਉਹਦੀਆਂ ਲਹਿਰਾਂ ਦੇ ਗਰਜਨੇ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ
Punjabi ERV
“ਸੂਰਜ-ਚੰਦ ਅਤੇ ਤਾਰਿਆਂ ਵਿੱਚ ਹੈਰਾਨੀਜਨਕ ਨਿਸ਼ਾਨ ਦਿਖਾਈ ਦੇਣਗੇ। ਜਦੋਂ ਧਰਤੀ ਦੀਆਂ ਕੌਮਾਂ ਸਮੁੰਦਰ ਦਾ ਉਛਲਨਾ ਅਤੇ ਗਰਜਨਾ ਵੇਖਣਗੀਆਂ ਤਾਂ ਡਰ ਅਤੇ ਵਿਆਕੁਲਤਾ ਮਹਿਸੂਸ ਕਰਨਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سُورج تے چَنّ تے تاریاں وِچ نِشان نظر آؤن گے تے زمین اُتّے قوماں نُوں مُصِیبت پئے گی۔ کیوں جو اوہ سمُندر تے اوہدیاں ٹھاٹھاں دے شور نال گھابر جان گے۔
Punjabi Standard Bible (Punjabi Standard Bible) 2023
ਸੂਰਜ, ਚੰਦਰਮਾ ਅਤੇ ਤਾਰਿਆਂ ਵਿੱਚ ਚਿੰਨ੍ਹ ਵਿਖਾਈ ਦੇਣਗੇ ਅਤੇ ਧਰਤੀ ਉੱਤੇ ਸੰਕਟ ਹੋਵੇਗਾ ਅਤੇ ਸਮੁੰਦਰ ਅਤੇ ਇਸ ਦੀਆਂ ਲਹਿਰਾਂ ਦੀ ਦਹਿਸ਼ਤ ਨਾਲ ਕੌਮਾਂ ਘਬਰਾ ਜਾਣਗੀਆਂ।