Luke 21:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਘਬਰਾ ਜਾਣਗੇ ਅਤੇ ਉਹ ਇਸ ਗੱਲੋਂ ਚਿੰਤਿਤ ਹੋਣਗੇ ਕਿ ਦੁਨੀਆ ਦਾ ਕੀ ਬਣੇਗਾ ਹਰ ਚੀਜ਼ ਅਕਾਸ਼ ਵਿੱਚ ਬਦਲ ਜਾਵੇਗੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕ ਦੁਨੀਆਂ ਉੱਤੇ ਆਉਣ ਵਾਲੇ ਸੰਕਟ ਦੇ ਡਰ ਨਾਲ ਆਪਣੇ ਹੋਸ਼ ਗੁਆ ਬੈਠਣਗੇ । ਅਕਾਸ਼ ਦੀਆਂ ਸਾਰੀਆਂ ਸ਼ਕਤੀਆਂ ਹਿਲਾ ਦਿੱਤੀਆਂ ਜਾਣਗੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲੋਕ ਡਰ ਜਾਣਗੇ ਅਤੇ ਦਹਿਸ਼ਤ ਦੇ ਕਾਰਣ ਬੇਹੋਸ਼ ਹੋ ਜਾਣਗੇ ਕਿ ਹੁਣ ਦੁਨੀਆਂ ਦਾ ਕੀ ਬਣੇਗਾ ਕਿਉਂਕਿ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੀ ਉਡੀਕ ਤੋਂ ਜੋ ਦੁਨੀਆ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਜੀ ਡੁੱਬ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆ ਜਾਣਗੀਆਂ
Punjabi ERV
ਲੋਕ ਘਬਰਾ ਜਾਣਗੇ ਅਤੇ ਉਹ ਇਸ ਗੱਲੋਂ ਚਿੰਤਿਤ ਹੋਣਗੇ ਕਿ ਦੁਨੀਆ ਦਾ ਕੀ ਬਣੇਗਾ ਹਰ ਚੀਜ਼ ਅਕਾਸ਼ ਵਿੱਚ ਬਦਲ ਜਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ڈردے مارِیاں تے دُنیا اُتّے آؤن والِیاں بلاواں دی اُڈِیک نال لوکاں دی جان وِچ جان نا رہے گی۔ ایس لئی پئی اسمان دِیاں طاقتاں ہلائِیاں جان گِیاں۔
Punjabi Standard Bible (Punjabi Standard Bible) 2023
ਡਰ ਦੇ ਕਾਰਨ ਅਤੇ ਸੰਸਾਰ ਉੱਤੇ ਹੋਣ ਵਾਲੀਆਂ ਗੱਲਾਂ ਬਾਰੇ ਸੋਚ ਕੇ ਲੋਕਾਂ ਦੇ ਦਿਲ ਬੈਠ ਜਾਣਗੇ, ਕਿਉਂਕਿ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।