Luke 21:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਸਾਵਧਾਨ ਰਹੋ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੁਸੀਂ ਭੋਗ ਵਿਲਾਸ ਅਤੇ ਨਸ਼ੇ ਵਿੱਚ ਜਾਂ ਇਸ ਸੰਸਾਰ ਦੀਆਂ ਚਿੰਤਾਵਾਂ ਵਿੱਚ ਫਸ ਜਾਓ ਅਤੇ ਅਚਾਨਕ ਉਹ ਦਿਨ ਤੁਹਾਡੇ ਉੱਤੇ ਆ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਸਾਵਧਾਨ ਰਹੋ ਜ਼ਿੰਦਗੀ ਨਾਲ ਜੁੜੀਆਂ ਚਿੰਤਾਵਾਂ, ਦੁਰਘਟਨਾਵਾਂ ਅਤੇ ਸ਼ਰਾਬੀ ਹੋਣ ਕਾਰਨ ਤੁਹਾਡਾ ਦਿਲ ਆਲਸੀ ਨਾ ਹੋ ਜਾਵੇ ਅਤੇ ਉਹ ਦਿਨ ਅਚਾਨਕ ਤੁਹਾਡੇ ਉੱਤੇ ਫਾਹੀ ਵਾਂਗ ਆ ਜਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਖਬਰਦਾਰ ਰਹੋ ਭਈ ਹੱਦੋਂ ਬਾਹਰ ਖਾਣ ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾਂ ਦੇ ਕਾਰਨ ਤੁਹਾਡੇ ਮਨ ਕਿਤੇ ਭਾਰੀ ਨਾ ਹੋ ਜਾਣ ਅਤੇ ਉਹ ਦਿਨ ਫਾਹੀ ਵਾਂਙੁ ਤੁਹਾਡੇ ਉੱਤ ਅਚਾਣਕ ਆ ਪਵੇ!
Punjabi ERV
“ਸਚੇਤ ਰਹੋ! ਅਸਭਿਅਤ ਦਾਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ਡ਼ ਲਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہُشیار رہو۔ کِتے تُہاڈے دِل بوہتا کھان پِین تے نشئی ہون تے زِندگی دی فِکراں نال بھارے نا ہو جان۔ تے اوہ دِہاڑا تُہاڈے اُتّے پھاہی وانگُوں جھٹ پَٹ آ پَوے۔
Punjabi Standard Bible (Punjabi Standard Bible) 2023
“ਤੁਸੀਂ ਆਪਣੇ ਵਿਖੇ ਖ਼ਬਰਦਾਰ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਭੋਗ ਵਿਲਾਸ, ਮਤਵਾਲੇਪਣ ਅਤੇ ਜੀਵਨ ਦੀਆਂ ਚਿੰਤਾਵਾਂ ਹੇਠ ਦੱਬੇ ਹੋਏ ਹੋਣ ਅਤੇ ਉਹ ਦਿਨ ਇੱਕ ਫਾਹੀ ਵਾਂਗ ਤੁਹਾਡੇ ਉੱਤੇ ਅਚਾਨਕ ਆ ਪਵੇ