Luke 21:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸੱਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜਨ ਦੇ ਯੋਗ ਹੋਵੋਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਹਰ ਸਮੇਂ ਚੌਕਸ ਰਹੋ ਅਤੇ ਪ੍ਰਾਰਥਨਾ ਕਰਦੇ ਰਹੋ ਕਿ ਤੁਸੀਂ ਇਹਨਾਂ ਆਉਣ ਵਾਲੀਆਂ ਸਭ ਬਿਪਤਾਵਾਂ ਤੋਂ ਬਚਣ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋਣ ਦੀ ਸਮਰੱਥਾ ਰੱਖ ਸਕੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਮੇਸ਼ਾ ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਜੋ ਕੁਝ ਵਾਪਰ ਰਿਹਾ ਹੈ ਉਸ ਵਿੱਚੋਂ ਬੱਚ ਕੇ ਨਿਕਲ ਸਕੋਂ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹ ਸਕੋ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਬੇਨਤੀ ਕਰਦਿਆਂ ਹਰ ਵੇਲੇ ਜਾਗਦੇ ਰਹੋ ਭਈ ਤੁਸੀਂ ਉਨ੍ਹਾਂ ਸਭਨਾਂ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ ਬਚ ਸੱਕੋ ਅਤੇ ਮਨੁੱਖ ਦੇ ਪੁੱਤ੍ਰ ਦੇ ਸਾਹਮਣੇ ਖੜੇ ਹੋ ਸੱਕੋ।।
Punjabi ERV
ਇਸ ਲਈ ਹਰ ਵਕਤ ਤਿਆਰ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਇਨ੍ਹਾਂ ਸਾਰੀਆਂ ਗੱਲਾਂ ਤੋਂ ਜਿਹਡ਼ੀਆਂ ਹੋਣ ਵਾਲੀਆਂ ਹਨ, ਬਚ ਸਕੋ। ਅਤੇ ਤੁਸੀਂ ਮਨੁੱਖ ਦੇ ਪੁੱਤਰ ਦੇ ਸਾਮ੍ਹਣੇ ਖਡ਼ਨ ਦੇ ਯੋਗ ਹੋਵੋਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ہر ویلے جاگدے رہو تے دُعا منگو پئی تُسی ایہناں سارِیاں شیواں توں جیہڑیاں ہون والِیاں نیں بچ سکو۔ تے اِبنِ آدم دے اگّے کھلو سکو۔
Punjabi Standard Bible (Punjabi Standard Bible) 2023
ਇਸ ਲਈ ਹਰ ਸਮੇਂ ਜਾਗਦੇ ਅਤੇ ਪ੍ਰਾਰਥਨਾ ਕਰਦੇ ਰਹੋ ਤਾਂਕਿ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।”