Luke 21:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਮੀਰ ਲੋਕਾਂ ਕੋਲ ਬਹੁਤ ਅਧਿਕ ਧਨ ਹੈ। ਉਨ੍ਹਾਂ ਨੇ ਸਿਰਫ਼ ਉਹ ਦਿੱਤਾ ਜੋ ਉਨ੍ਹਾਂ ਨੂੰ ਲੋੜੀਦਾ ਨਹੀਂ ਸੀ। ਇਹ ਔਰਤ ਬਹੁਤ ਗਰੀਬ ਹੈ, ਪਰ ਜੋ ਕੁਝ ਇਸ ਕੋਲ ਸੀ ਉਸ ਨੇ ਸਭ ਦੇ ਦਿੱਤਾ ਜਦ ਕਿ ਇਹ ਪੈਸੇ ਉਸ ਨੂੰ ਜਿਉਣ ਵਾਸਤੇ ਚਾਹੀਦੇ ਸਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਾਕੀ ਸਭ ਨੇ ਤਾਂ ਆਪਣੀ ਪੂੰਜੀ ਦਾ ਵਾਧੂ ਹਿੱਸਾ ਹੀ ਦਾਨ ਵਿੱਚ ਦਿੱਤਾ ਹੈ ਪਰ ਇਸ ਵਿਧਵਾ ਨੇ ਆਪਣੀ ਗ਼ਰੀਬੀ ਵਿੱਚ ਜੋ ਕੁਝ ਇਸ ਦੇ ਕੋਲ ਸੀ ਦਾਨ ਵਿੱਚ ਪਾ ਦਿੱਤਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਸਾਰੇ ਲੋਕਾਂ ਨੇ ਆਪਣੀ ਦੌਲਤ ਵਿੱਚੋਂ ਆਪਣੇ ਤੋਹਫ਼ੇ ਦਿੱਤੇ, ਪਰ ਇਸ ਵਿਧਵਾ ਨੇ ਆਪਣੀ ਗ਼ਰੀਬੀ ਵਿੱਚੋਂ ਆਪਣੀ ਸਾਰੀ ਜੀਵਨ ਪੂੰਜੀ ਦੇ ਦਿੱਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਵਾਫ਼ਰ ਮਾਲ ਤੋਂ ਕੁਝ ਦਾਨ ਪਾਇਆ ਪਰ ਇਹ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਜੋ ਇਹ ਦੀ ਸੀ ਪਾ ਦਿੱਤੀ।।
Punjabi ERV
ਅਮੀਰ ਲੋਕਾਂ ਕੋਲ ਬਹੁਤ ਅਧਿਕ ਧਨ ਹੈ। ਉਨ੍ਹਾਂ ਨੇ ਸਿਰਫ਼ ਉਹ ਦਿੱਤਾ ਜੋ ਉਨ੍ਹਾਂ ਨੂੰ ਲੋਡ਼ੀਦਾ ਨਹੀਂ ਸੀ। ਇਹ ਔਰਤ ਬਹੁਤ ਗਰੀਬ ਹੈ, ਪਰ ਜੋ ਕੁਝ ਇਸ ਕੋਲ ਸੀ ਉਸਨੇ ਸਭ ਦੇ ਦਿੱਤਾ ਜਦ ਕਿ ਇਹ ਪੈਸੇ ਉਸਨੂੰ ਜਿਉਣ ਵਾਸਤੇ ਚਾਹੀਦੇ ਸਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਦਾਨ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਪਾ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ایہناں ساریاں اپنے مال دی ودِھیک وِچوں نذر کِیتا پر اوس اپنی تُھڑ وِچوں ساری پُونجی جیہڑی اوہدی ہے سی پا دِتّی۔
Punjabi Standard Bible (Punjabi Standard Bible) 2023
ਕਿਉਂਕਿ ਇਨ੍ਹਾਂ ਸਭਨਾਂ ਨੇ ਆਪਣੀ ਬਹੁਤਾਇਤ ਵਿੱਚੋਂ ਭੇਟ ਦਿੱਤੀ, ਪਰ ਇਸ ਨੇ ਆਪਣੀ ਥੁੜ੍ਹ ਵਿੱਚੋਂ ਆਪਣੀ ਸਾਰੀ ਪੂੰਜੀ ਜੋ ਇਸ ਦੇ ਕੋਲ ਸੀ, ਪਾ ਦਿੱਤੀ।”