Luke 21:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਚੇਲੇ ਆਪਸ ਵਿੱਚ ਮੰਦਰ ਬਾਰੇ ਗੱਲਾਂ ਕਰਦੇ ਹੋਏ ਕਹਿ ਰਹੇ ਸਨ, “ਇਹ ਬੜਾ ਖੂਬਸੂਰਤ ਮੰਦਰ ਹੈ, ਜੋ ਕਿ ਸਭ ਤੋਂ ਵੱਧੀਆ ਪੱਥਰਾਂ ਦਾ ਬਣਿਆ ਹੋਇਆ ਹੈ। ਵੇਖੋ, ਇਸ ਮੰਦਰ ਨੂੰ ਸਜਾਉਣ ਵਾਸਤੇ ਕਿੰਨੇ ਤੋਹਫ਼ੇ ਭੇਂਟ ਕੀਤੇ ਗਏ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਚੇਲੇ ਕਹਿ ਰਹੇ ਸਨ, “ਇਹ ਹੈਕਲ ਸੋਹਣੇ ਪੱਥਰਾਂ ਅਤੇ ਪਰਮੇਸ਼ਰ ਨੂੰ ਚੜ੍ਹਾਈਆਂ ਗਈਆਂ ਲੋਕਾਂ ਦੀਆਂ ਸੁਗਾਤਾਂ ਨਾਲ ਕਿੰਨਾ ਸਜਿਆ ਹੋਇਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਦੇ ਕੁਝ ਚੇਲੇ ਇਸ ਬਾਰੇ ਚਰਚਾ ਕਰ ਰਹੇ ਸਨ ਕਿ ਕਿਵੇਂ ਹੈਕਲ ਨੂੰ ਸੁੰਦਰ ਪੱਥਰਾਂ ਨਾਲ ਅਤੇ ਪਰਮੇਸ਼ਵਰ ਨੂੰ ਸਮਰਪਤ ਤੋਹਫ਼ਿਆਂ ਨਾਲ ਸਜਾਇਆ ਗਿਆ ਸੀ। ਪਰ ਯਿਸ਼ੂ ਨੇ ਕਿਹਾ,
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਬਾਜ਼ੇ ਲੋਕ ਹੈਕਲ ਦੇ ਵਿਖੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਝੜਾਵਿਆਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਓਸ ਆਖਿਆ
Punjabi ERV
ਕੁਝ ਚੇਲੇ ਆਪਸ ਵਿੱਚ ਮੰਦਰ ਬਾਰੇ ਗੱਲਾਂ ਕਰਦੇ ਹੋਏ ਕਹਿ ਰਹੇ ਸਨ, “ਇਹ ਬਡ਼ਾ ਖੂਬਸੂਰਤ ਮੰਦਰ ਹੈ, ਜੋ ਕਿ ਸਭ ਤੋਂ ਵਧੀਆ ਪੱਥਰਾਂ ਦਾ ਬਣਿਆ ਹੋਇਆ ਹੈ। ਵੇਖੋ, ਇਸ ਮੰਦਰ ਨੂੰ ਸਜਾਉਣ ਵਾਸਤੇ ਕਿੰਨੇ ਤੋਹਫ਼ੇ ਭੇਂਟ ਕੀਤੇ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد ہیکل دی بابت کُجھ لوک آکھ دے سن پئی اوہ سوہنے پتّھراں تے چڑھاویاں نال سنواری ہوئی اے۔ اوس آکھیا۔
Punjabi Standard Bible (Punjabi Standard Bible) 2023
ਜਦੋਂ ਕੁਝ ਲੋਕ ਹੈਕਲ ਦੇ ਬਾਰੇ ਗੱਲਾਂ ਕਰ ਰਹੇ ਸਨ ਕਿ ਇਸ ਨੂੰ ਸੁੰਦਰ ਪੱਥਰਾਂ ਅਤੇ ਚੜ੍ਹਾਵਿਆਂ ਦੀਆਂ ਵਸਤਾਂ ਨਾਲ ਸਜਾਇਆ ਗਿਆ ਹੈ ਤਾਂ ਉਸ ਨੇ ਕਿਹਾ,