Luke 21:6 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਕਿਹਾ, “ਇੱਕ ਸਮਾਂ ਆਵੇਗਾ ਜਦੋਂ ਤੁਸੀਂ ਵੇਖੋਂਗੇ ਕਿ ਜੋ ਕੁਝ ਵੀ ਇੱਥੇ ਦਿਸ ਰਿਹਾ ਹੈ ਸਭ ਨਸ਼ਟ ਹੋ ਜਾਵੇਗਾ। ਇਸ ਮੰਦਰ ਦੇ ਹਰ ਪੱਥਰ ਨੂੰ ਥੱਲੇ ਧਰਤੀ ਤੇ ਸੁੱਟਿਆ ਜਾਵੇਗਾ। ਇੱਕ ਵੀ ਪੱਥਰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਨੇ ਕਿਹਾ, “ਇਹ ਚੀਜ਼ਾਂ ਜੋ ਤੁਸੀਂ ਦੇਖ ਰਹੇ ਹੋ, ਇੱਕ ਦਿਨ ਆਵੇਗਾ ਜਦੋਂ ਇੱਥੇ ਪੱਥਰ ਉੱਤੇ ਪੱਥਰ ਵੀ ਨਾ ਰਹੇਗਾ, ਇਹ ਸਭ ਕੁਝ ਢਾਹ ਦਿੱਤਾ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਤੁਸੀਂ ਇੱਥੇ ਜੋ ਚੀਜ਼ਾ ਵੇਖਦੇ ਹੋ, ਉਹ ਸਮਾਂ ਆਵੇਗਾ ਜਦੋਂ ਇੱਕ ਪੱਥਰ ਦੂਜੇ ਪੱਥਰ ਤੇ ਨਹੀਂ ਛੱਡਿਆ ਜਾਵੇਗਾ, ਉਹਨਾਂ ਵਿੱਚੋਂ ਹਰ ਇੱਕ ਜ਼ਮੀਨ ਤੇ ਸੁੱਟ ਦਿੱਤਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਭਈ ਏਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਓਹ ਦਿਨ ਆਉਣਗੇ ਜਿਨ੍ਹਾਂ ਵਿੱਚ ਐੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ
Punjabi ERV
ਪਰ ਯਿਸੂ ਨੇ ਕਿਹਾ, “ਇੱਕ ਸਮਾਂ ਆਵੇਗਾ ਜਦੋਂ ਤੁਸੀਂ ਵੇਖੋਂਗੇ ਕਿ ਜੋ ਕੁਝ ਵੀ ਇਥੇ ਦਿਸ ਰਿਹਾ ਹੈ ਸਭ ਨਸ਼ਟ ਹੋ ਜਾਵੇਗਾ। ਇਸ ਮੰਦਰ ਦੇ ਹਰ ਪੱਥਰ ਨੂੰ ਥੱਲੇ ਧਰਤੀ ਤੇ ਸੁਟਿਆ ਜਾਵੇਗਾ। ਇੱਕ ਵੀ ਪੱਥਰ ਦੂਜੇ ਪੱਥਰ ਉੱਤੇ ਟਿਕਿਆ ਨਹੀਂ ਰਹੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ جو کُجھ تُسی ویکھدے ہو اوہ دِن آؤن گے جدوں ایس تھاں پتّھر اُتّے پتّھر نا چھڈیا جائے گا جیہڑا ڈیگیا نا جائے گا۔
Punjabi Standard Bible (Punjabi Standard Bible) 2023
“ਇਹ ਜੋ ਤੁਸੀਂ ਵੇਖ ਰਹੇ ਹੋ, ਅਜਿਹੇ ਦਿਨ ਆਉਣਗੇ ਜਦੋਂ ਪੱਥਰ 'ਤੇ ਪੱਥਰ ਵੀ ਨਾ ਛੱਡਿਆ ਜਾਵੇਗਾ ਜੋ ਢਾਇਆ ਨਾ ਜਾਵੇ।”