Luke 21:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ? ਕਿਹੜਾ ਨਿਸ਼ਾਨ ਵਿਖਾਵੇਗਾ ਕਿ ਇਹ ਇਨ੍ਹਾਂ ਗੱਲਾਂ ਦੇ ਹੋਣ ਦਾ ਸਮਾਂ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲਿਆਂ ਨੇ ਯਿਸੂ ਤੋਂ ਪੁੱਛਿਆ, “ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ? ਉਹ ਕਿਹੜਾ ਚਿੰਨ੍ਹ ਹੋਵੇਗਾ ਜਿਸ ਤੋਂ ਪਤਾ ਲੱਗੇਗਾ ਕਿ ਇਹ ਗੱਲਾਂ ਹੋਣ ਵਾਲੀਆਂ ਹਨ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਗੁਰੂ ਜੀ,” ਉਹਨਾਂ ਨੇ ਪੁੱਛਿਆ, “ਇਹ ਸਭ ਕੁਝ ਕਦੋਂ ਹੋਵੇਗਾ? ਅਤੇ ਜਦੋਂ ਉਹ ਹੋਣ ਵਾਲਾ ਹੋਵੇਗਾ ਤਾਂ ਉਦੋਂ ਕੀ ਚਿੰਨ੍ਹ ਹੋਵੇਗਾ?”
Punjabi Bible 2016 - ਪਵਿੱਤਰ ਬਾਈਬਲ O.V.
ਅੱਗੋਂ ਉਨ੍ਹਾਂ ਉਸ ਤੋਂ ਪੁੱਛਿਆ, ਫੇਰ ਗੁਰੂ ਜੀ, ਏਹ ਗੱਲਾਂ ਕਦ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਲੱਛਣ ਹੈ ਜਾਂ ਏਹ ਗੱਲਾਂ ਹੋਣ ਲੱਗਣਗੀਆਂॽ
Punjabi ERV
ਚੇਲਿਆਂ ਨੇ ਯਿਸੂ ਨੂੰ ਪੁੱਛਿਆ, “ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ? ਕਿਹਡ਼ਾ ਨਿਸ਼ਾਨ ਵਿਖਾਵੇਗਾ ਕਿ ਇਹ ਇਨ੍ਹਾਂ ਗੱਲਾਂ ਦੇ ਹੋਣ ਦਾ ਸਮਾਂ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوہنوں ایہہ پُچھیا اے اُستاد فیر ایہہ گلّاں کدوں ہون گِیاں تے جد ایہہ ہون والِیاں ہون اودُوں دا کِیہ پَتا ہوئے گا؟
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੇ ਉਸ ਤੋਂ ਪੁੱਛਿਆ, “ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਇਨ੍ਹਾਂ ਦੇ ਹੋਣ ਦਾ ਕੀ ਚਿੰਨ੍ਹ ਹੋਵੇਗਾ?”