Luke 21:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਕਿਹਾ, “ਸਾਵੱਧਾਨ ਰਹੋ! ਤਾਂ ਜੋ ਕੋਈ ਵੀ ਤੁਹਾਨੂੰ ਮੂਰਖ ਨਾ ਬਣਾ ਸੱਕੇ। ਬਹੁਤ ਸਾਰੇ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹ ਹਾਂ’, ਅਤੇ ‘ਸਹੀ ਵਕਤ ਆ ਗਿਆ ਹੈ!’ ਪਰ ਉਨ੍ਹਾਂ ਦੇ ਪਿੱਛੇ ਨਾ ਲੱਗਿਓ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਨੇ ਉੱਤਰ ਦਿੱਤਾ, “ਸਾਵਧਾਨ ਰਹੋ, ਕੋਈ ਤੁਹਾਨੂੰ ਕੁਰਾਹੇ ਨਾ ਪਾ ਦੇਵੇ । ਕਿਉਂਕਿ ਬਹੁਤ ਸਾਰੇ ਲੋਕ ਆਉਣਗੇ ਜਿਹੜੇ ਮੇਰਾ ਨਾਮ ਲੈ ਕੇ ਕਹਿਣਗੇ, ‘ਮੈਂ ਉਹ ਹੀ ਹਾਂ!’ ਅਤੇ ‘ਠੀਕ ਸਮਾਂ ਆ ਗਿਆ ਹੈ!’ ਪਰ ਤੁਸੀਂ ਉਹਨਾਂ ਦੇ ਪਿੱਛੇ ਨਾ ਜਾਣਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ: “ਚੌਕਸ ਰਹੋ ਕਿ ਤੁਸੀਂ ਧੋਖਾ ਨਾ ਖਾਓ। ਬਹੁਤ ਸਾਰੇ ਮੇਰੇ ਨਾਮ ਤੇ ਆਉਣਗੇ ਅਤੇ ਦਾਅਵਾ ਕਰਨਗੇ, ‘ਮੈਂ ਉਹ ਹਾਂ,’ ਅਤੇ, ‘ਸਮਾਂ ਨੇੜੇ ਹੈ।’ ਪਰ ਤੁਸੀਂ ਉਹਨਾਂ ਦੇ ਪਿੱਛੇ ਨਾ ਚੱਲਣਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਆਖਿਆ, ਚੌਕਸ ਰਹੋ ਭਈ ਤੁਸੀਂ ਕਿਤੇ ਭੁਲਾਵੇ ਵਿੱਚ ਨਾ ਪਓ ਕਿਉਂ ਜੋ ਮੇਰਾ ਨਾਮ ਧਾਰ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ਮੈਂ ਉਹੋ ਹਾਂ ਅਤੇ ਉਹ ਵੇਲਾ ਨੇੜੇ ਹੈ। ਉਨ੍ਹਾਂ ਦੇ ਮਗਰ ਨਾ ਲੱਗਣਾ
Punjabi ERV
ਯਿਸੂ ਨੇ ਕਿਹਾ, “ਸਾਵਧਾਨ ਰਹੋ! ਤਾਂ ਜੋ ਕੋਈ ਵੀ ਤੁਹਾਨੂੰ ਮੂਰਖ ਨਾ ਬਣਾ ਸਕੇ। ਬਹੁਤ ਸਾਰੇ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹ ਹਾਂ’, ਅਤੇ ‘ਸਹੀ ਵਕਤ ਆ ਗਿਆ ਹੈ!’ ਪਰ ਉਨ੍ਹਾਂ ਦੇ ਪਿਛੇ ਨਾ ਲਗਿਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس آکھیا خبردار۔ پئی دھوکھا نا کھاؤ۔ کیوں جو بتھیرے میرے ناں اُتّے آؤن گے تے آکھن گے پئی مَیں اوہو ای آں۔ تے ویلا آگیا اے۔ اوہناں دے مگر نا لگناں۔
Punjabi Standard Bible (Punjabi Standard Bible) 2023
ਉਸ ਨੇ ਕਿਹਾ, “ਸਾਵਧਾਨ ਰਹੋ ਕਿ ਕੋਈ ਤੁਹਾਨੂੰ ਭਰਮਾ ਨਾ ਲਵੇ, ਕਿਉਂਕਿ ਬਹੁਤ ਸਾਰੇ ਮੇਰੇ ਨਾਮ ਵਿੱਚ ਆਉਣਗੇ ਅਤੇ ਕਹਿਣਗੇ, ‘ਮੈਂ ਉਹੋ ਹਾਂ’ ਅਤੇ ‘ਸਮਾਂ ਆ ਪਹੁੰਚਿਆ ਹੈ’; ਉਨ੍ਹਾਂ ਦੇ ਮਗਰ ਨਾ ਲੱਗਣਾ।