Luke 21:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜਦੋਂ ਤੁਸੀਂ ਲੜਾਈਆਂ ਅਤੇ ਦੰਗਿਆਂ ਬਾਰੇ ਸੁਣੋ ਤਾਂ ਡਰਿਓ ਨਾ। ਇਹ ਸਭ ਕੁਝ ਪਹਿਲੋਂ ਹੋਣਾ ਹੈ, ਪਰ ਅੰਤ ਬਾਦ ਵਿੱਚ ਆਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਤੁਸੀਂ ਲੜਾਈਆਂ ਅਤੇ ਬਗ਼ਾਵਤਾਂ ਦੀਆਂ ਖ਼ਬਰਾਂ ਸੁਣੋਗੇ ਤਾਂ ਨਾ ਡਰਨਾ । ਇਹਨਾਂ ਚੀਜ਼ਾਂ ਦਾ ਪਹਿਲਾਂ ਹੋਣਾ ਜ਼ਰੂਰੀ ਹੈ, ਪਰ ਇਹਨਾਂ ਦਾ ਅਰਥ ਇਹ ਨਹੀਂ ਹੋਵੇਗਾ ਕਿ ਅੰਤ ਛੇਤੀ ਆਉਣ ਵਾਲਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਤੁਸੀਂ ਲੜਾਈਆਂ ਅਤੇ ਵਿਦਰੋਹ ਦੇ ਬਾਰੇ ਸੁਣੋ ਤਾਂ ਡਰੋ ਨਾ। ਇਹ ਸਭ ਕੁਝ ਪਹਿਲਾਂ ਹੋਣਾ ਜ਼ਰੂਰੀ ਹੈ ਪਰ ਫਿਰ ਵੀ ਇਸ ਤੋਂ ਤੁਰੰਤ ਬਾਅਦ ਅੰਤ ਨਹੀਂ ਆਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਏਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਓਵੇਂ ਨਹੀਂ।।
Punjabi ERV
ਪਰ ਜਦੋਂ ਤੁਸੀਂ ਲਡ਼ਾਈਆਂ ਅਤੇ ਦੰਗਿਆਂ ਬਾਰੇ ਸੁਣੋ ਤਾਂ ਡਰਿਓ ਨਾ। ਇਹ ਸਭ ਕੁਝ ਪਹਿਲੋਂ ਹੋਣਾ ਹੈ, ਪਰ ਅੰਤ ਬਾਦ ਵਿੱਚ ਆਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد لڑائِیاں تے فساداں دی خبر سُنو گے تے گھابر نا جاناں۔ کیوں جو ایہناں گلّاں دا پہلاں آؤنا ضرُور اے پر اوس ویلے اخِیر جھٹ پَٹ نا آوے گی۔
Punjabi Standard Bible (Punjabi Standard Bible) 2023
ਪਰ ਜਦੋਂ ਤੁਸੀਂ ਲੜਾਈਆਂ ਅਤੇ ਫਸਾਦਾਂ ਬਾਰੇ ਸੁਣੋ ਤਾਂ ਘਬਰਾ ਨਾ ਜਾਣਾ, ਕਿਉਂਕਿ ਪਹਿਲਾਂ ਇਨ੍ਹਾਂ ਗੱਲਾਂ ਦਾ ਹੋਣਾ ਜ਼ਰੂਰੀ ਹੈ, ਪਰ ਅਜੇ ਅੰਤ ਨਹੀਂ ਹੋਵੇਗਾ।”