Luke 22:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਢੰਗ ਨਾਲ ਹੀ, ਰਾਤ ਦੇ ਭੋਜਨ ਤੋਂ ਬਾਦ, ਯਿਸੂ ਨੇ ਦਾਖਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਪਿਆਲਾ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਵਿਖਾਉਂਦਾ ਹੈ। ਇਹ ਮੇਰੇ ਲਹੂ ਦਾ ਨਵਾਂ ਕਰਾਰ ਹੈ ਜੋ ਮੈਂ ਤੁਹਾਡੀ ਖਾਤਿਰ ਵਹਾਉਣਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸੇ ਤਰ੍ਹਾਂ ਖਾਣੇ ਦੇ ਬਾਅਦ ਯਿਸੂ ਨੇ ਉਹਨਾਂ ਨੂੰ ਪਿਆਲਾ ਦਿੱਤਾ ਅਤੇ ਕਿਹਾ, “ਇਹ ਪਿਆਲਾ ਮੇਰੇ ਲਹੂ ਦਾ ਨਵਾਂ ਨੇਮ ਹੈ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ, ਰਾਤ ਦੇ ਖਾਣੇ ਤੋਂ ਬਾਅਦ, ਯਿਸ਼ੂ ਨੇ ਪਿਆਲਾ ਲਿਆ ਅਤੇ ਕਿਹਾ, “ਇਹ ਪਿਆਲਾ ਮੇਰੇ ਲਹੂ ਵਿੱਚ ਨਵੀਂ ਵਾਚਾ ਹੈ, ਜਿਹੜਾ ਕਿ ਤੁਹਾਡੇ ਲਈ ਵਹਾਇਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਖਾਣ ਦੇ ਪਿੱਛੋਂ ਇਸੇ ਤਰਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ ਨਵਾਂ ਨੇਮ ਹੈ
Punjabi ERV
ਇਸ ਢੰਗ ਨਾਲ ਹੀ, ਰਾਤ ਦੇ ਭੋਜਨ ਤੋਂ ਬਾਦ, ਯਿਸੂ ਨੇ ਦਾਖ ਰਸ ਦਾ ਪਿਆਲਾ ਲਿਆ ਅਤੇ ਆਖਿਆ, “ਇਹ ਪਿਆਲਾ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਨਵਾਂ ਕਰਾਰ ਵਿਖਾਉਂਦਾ ਹੈ। ਇਹ ਮੇਰੇ ਲਹੂ ਦਾ ਨਵਾਂ ਕਰਾਰ ਹੈ ਜੋ ਮੈਂ ਤੁਹਾਡੀ ਖਾਤਿਰ ਵਹਾਉਣਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਖਾਣ ਦੇ ਬਾਅਦ ਇਸੇ ਤਰ੍ਹਾਂ ਉਸ ਨੇ ਪਿਆਲਾ ਦੇ ਕੇ ਕਿਹਾ ਕਿ ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ, ਨਵਾਂ ਨੇਮ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایسے طرح کھان دے مگروں اوس پیالے نُوں ایہہ آکھ کے دِتّا۔ پئی ایہہ پیالہ میرے لہو وِچ جیہڑا تُہاڈے لئی وگایا جاندا اے نواں عہد اے۔
Punjabi Standard Bible (Punjabi Standard Bible) 2023
ਇਸੇ ਤਰ੍ਹਾਂ ਜਦੋਂ ਉਹ ਖਾ ਚੁੱਕੇ ਤਾਂ ਉਸ ਨੇ ਉਨ੍ਹਾਂ ਨੂੰ ਪਿਆਲਾ ਦੇ ਕੇ ਕਿਹਾ, “ਇਹ ਪਿਆਲਾ ਮੇਰੇ ਲਹੂ ਵਿੱਚ ਜੋ ਤੁਹਾਡੇ ਲਈ ਵਹਾਇਆ ਜਾਂਦਾ ਹੈ, ਨਵਾਂ ਨੇਮ ਹੈ।