Luke 22:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਦੁਨੀਆਂ ਦੇ ਰਾਜੇ ਪ੍ਰਭੂਆਂ ਵਾਂਗ ਆਪਣੇ ਲੋਕਾਂ ਤੇ ਸ਼ਾਸਨ ਕਰਦੇ ਹਨ। ਜਿਨ੍ਹਾਂ ਕੋਲ ਦੂਸਰਿਆਂ ਉੱਪਰ ਇਖਤਿਆਰ ਹੈ ਉਹ ‘ਆਪਣੇ-ਆਪ ਨੂੰ ਲੋਕਾਂ ਦੇ ਮਦਦਗਾਰ ਕਹਾਉਂਦੇ ਹਨ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਿਸੂ ਨੇ ਉਹਨਾਂ ਨੂੰ ਕਿਹਾ, “ਸੰਸਾਰ ਦੇ ਰਾਜੇ ਆਪਣੇ ਲੋਕਾਂ ਉੱਤੇ ਰਾਜ ਕਰਦੇ ਹਨ ਅਤੇ ਅਧਿਕਾਰੀ ਲੋਕ ਆਪਣੇ ਆਪ ਨੂੰ ਲੋਕਾਂ ਦੇ ਦਾਤਾ ਅਖਵਾਉਂਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਆਖਿਆ, “ਗ਼ੈਰ-ਯਹੂਦੀਆਂ ਦੇ ਰਾਜੇ ਉਹਨਾਂ ਉੱਤੇ ਹੁਕਮ ਚਲਾਉਂਦੇ ਹਨ। ਅਤੇ ਜੋ ਉਹਨਾਂ ਉੱਤੇ ਅਧਿਕਾਰ ਜਮਾਉਂਦੇ ਉਹ ਆਪਣੇ ਆਪ ਨੂੰ ਲਾਭਦਾਇਕ ਕਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਇਖ਼ਤਿਆਰ ਰੱਖਦੇ ਹਨ ਸੋ ਗਰੀਬਨਵਾਜ ਕਹਾਉਂਦੇ ਹਨ
Punjabi ERV
ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਦੁਨੀਆਂ ਦੇ ਰਾਜੇ ਪ੍ਰਭੂਆਂ ਵਾਂਗ ਆਪਣੇ ਲੋਕਾਂ ਤੇ ਸ਼ਾਸਨ ਕਰਦੇ ਹਨ। ਜਿਨ੍ਹਾਂ ਕੋਲ ਦੂਸਰਿਆਂ ਉੱਪਰ ਇਖਤਿਆਰ ਹੈ ਉਹ ਆਪਣੇ-ਆਪ ਨੂੰ ਲੋਕਾਂ ਦੇ ਮਦਦਗਾਰ ਕਹਾਉਂਦੇ ਹਨ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਅਧਿਕਾਰ ਰੱਖਦੇ ਹਨ ਸੋ ਮਦਦਗਾਰ ਅਖਵਾਉਂਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس اوہناں نُوں آکھیا پئی غیر قوماں دے بادشاہ اوہناں اُتّے حکُومت چلاؤندے نیں۔ تے جیہڑے لوک اوہناں اُتّے اختیار رکھدے نیں سو غرِیب پرور اکھواؤندے نیں۔
Punjabi Standard Bible (Punjabi Standard Bible) 2023
ਪਰ ਉਸ ਨੇ ਉਨ੍ਹਾਂ ਨੂੰ ਕਿਹਾ, “ਪਰਾਈਆਂ ਕੌਮਾਂ ਦੇ ਰਾਜੇ ਉਨ੍ਹਾਂ ਉੱਤੇ ਰਾਜ ਕਰਦੇ ਹਨ ਅਤੇ ਜਿਹੜੇ ਉਨ੍ਹਾਂ ਉੱਤੇ ਅਧਿਕਾਰ ਰੱਖਦੇ ਹਨ ਉਹ ਪਰਉਪਕਾਰੀ ਕਹਾਉਂਦੇ ਹਨ।