Luke 22:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਨੂੰ ਇਸ ਤਰ੍ਹਾਂ ਦੇ ਨਹੀਂ ਹੋਣਾ ਚਾਹੀਦਾ। ਇਸਦੀ ਜਗ੍ਹਾ ਤੁਹਾਡੇ ਵਿੱਚੋਂ ਮਹਾਨ ਆਦਮੀ ਨੂੰ ਸਭ ਤੋਂ ਛੋਟੇ ਵਰਗਾ ਬਣ ਜਾਣਾ ਚਾਹੀਦਾ ਹੈ। ਆਗੂਆਂ ਨੂੰ ਸੇਵਕਾਂ ਵਾਂਗ ਹੋਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤੁਸੀਂ ਉਹਨਾਂ ਵਰਗੇ ਨਾ ਬਣੋ । ਤੁਹਾਡੇ ਵਿੱਚੋਂ ਜਿਹੜਾ ਵੱਡਾ ਹੈ, ਉਹ ਸਾਰਿਆਂ ਤੋਂ ਛੋਟਾ ਬਣੇ । ਜਿਹੜਾ ਆਗੂ ਹੋਵੇ, ਸੇਵਕ ਬਣੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਸੀਂ ਉਸ ਵਰਗੇ ਨਾ ਹੋਵੋ। ਇਸ ਦੀ ਬਜਾਏ, ਤੁਹਾਡੇ ਵਿੱਚੋਂ ਜੋ ਸਭ ਤੋਂ ਵੱਡਾ ਹੈ ਉਹ ਛੋਟੇ ਵਾਂਗ ਬਣ ਜਾਵੇ, ਅਤੇ ਜਿਹੜਾ ਰਾਜ ਕਰਦਾ ਹੈ ਉਹੋ ਇੱਕ ਸੇਵਕ ਜਿਹਾ ਬਣੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਏਹੋ ਜੇਹੇ ਨਾ ਹੋਵੋ ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਉਹ ਟਹਿਲੂ ਵਰਗਾ ਬਣੇ
Punjabi ERV
“ਪਰ ਤੁਹਾਨੂੰ ਇਸ ਤਰ੍ਹਾਂ ਦੇ ਨਹੀਂ ਹੋਣਾ ਚਾਹੀਦਾ। ਇਸਦੀ ਜਗ੍ਹਾ ਤੁਹਾਡੇ ਵਿੱਚੋਂ ਮਹਾਨ ਆਦਮੀ ਨੂੰ ਸਭ ਤੋਂ ਛੋਟੇ ਵਰਗਾ ਬਣ ਜਾਣਾ ਚਾਹੀਦਾ ਹੈ। ਆਗੂਆਂ ਨੂੰ ਸੇਵਕਾਂ ਵਾਂਗ ਹੋਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਇਹੋ ਜਿਹੇ ਨਾ ਹੋਵੋ, ਸਗੋਂ ਤੁਹਾਡੇ ਵਿੱਚ ਜਿਹੜਾ ਵੱਡਾ ਹੈ ਉਹ ਛੋਟੇ ਵਰਗਾ ਅਤੇ ਜਿਹੜਾ ਸਰਦਾਰ ਹੈ ਉਹ ਸੇਵਕ ਵਰਗਾ ਬਣੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُہاڈا اوہ حال نئیں۔ سگوں تُہاڈے وِچ جیہڑا وَڈا اے اوہ نِکّے وانگر تے جیہڑا سردار اے اوہ ٹہلئے وانگر اے۔
Punjabi Standard Bible (Punjabi Standard Bible) 2023
ਪਰ ਤੁਹਾਡੇ ਵਿੱਚ ਅਜਿਹਾ ਨਾ ਹੋਵੇ, ਸਗੋਂ ਜਿਹੜਾ ਤੁਹਾਡੇ ਵਿੱਚੋਂ ਵੱਡਾ ਹੈ ਉਹ ਸਭ ਤੋਂ ਛੋਟੇ ਜਿਹਾ ਅਤੇ ਜਿਹੜਾ ਆਗੂ ਹੈ ਉਹ ਸੇਵਕ ਜਿਹਾ ਬਣੇ।