Luke 22:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਰਾਇ ਵਿੱਚ ਕੌਣ ਵੱਧ ਮਹੱਤਵਯੋਗ ਹੈ: ਜੋ ਵਿਅਕਤੀ ਖਾਣੇ ਦੀ ਮੇਜ ਤੇ ਬੈਠਾ ਜਾਂ ਜਿਹੜਾ ਵਿਅਕਤੀ ਉਸਦੀ ਸੇਵਾ ਕਰ ਰਿਹਾ ਹੈ? ਤੁਹਾਡੇ ਖਿਆਲ ਵਿੱਚ ਜਿਹੜਾ ਮੇਜ ਤੇ ਬੈਠਾ ਹੈ ਮਹਾਨ ਹੈ ਮੈਂ ਤੁਹਾਡੇ ਵਿੱਚੋਂ ਸੇਵਕਾਂ ਵਰਗਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਵੱਡਾ ਕੌਣ ਹੈ ਜੋ ਭੋਜਨ ਕਰਨ ਬੈਠਦਾ ਹੈ ਜਾਂ ਉਹ ਜਿਹੜਾ ਸੇਵਾ ਕਰਦਾ ਹੈ? ਹਾਂ, ਭੋਜਨ ਕਰਨ ਵਾਲਾ ਹੀ ਵੱਡਾ ਹੈ । ਪਰ ਮੈਂ ਤੁਹਾਡੇ ਵਿੱਚ ਇੱਕ ਸੇਵਕ ਵਾਂਗ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੌਣ ਵੱਡਾ ਹੈ, ਉਹ ਜਿਹੜਾ ਮੇਜ਼ ਤੇ ਬੈਠਾ ਹੈ ਜਾਂ ਜਿਹੜਾ ਸੇਵਾ ਕਰਦਾ ਹੈ? ਕੀ ਉਹ ਨਹੀਂ ਜੋ ਮੇਜ਼ ਤੇ ਬੈਠਾ ਹੈ? ਪਰ ਮੈਂ ਤੁਹਾਡੇ ਵਿੱਚ ਇੱਕ ਸੇਵਕ ਦੀ ਤਰ੍ਹਾਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਨੂੰ ਬੈਠਦਾ ਹੈ ਯਾ ਉਹ ਜਿਹੜਾ ਟਹਿਲ ਕਰਦਾ ਹੈॽ ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈॽ ਪਰ ਮੈਂ ਤੁਹਾਡੇ ਵਿੱਚ ਟਹਿਲੂਏ ਵਰਗਾ ਹਾਂ
Punjabi ERV
ਤੁਹਾਡੀ ਰਾਇ ਵਿੱਚ ਕੌਣ ਵਧ ਮਹੱਤਵਯੋਗ ਹੈ: ਜੋ ਵਿਅਕਤੀ ਖਾਣੇ ਦੀ ਮੇਜ ਤੇ ਬੈਠਾ ਜਾਂ ਜਿਹਡ਼ਾ ਵਿਅਕਤੀ ਉਸਦੀ ਸੇਵਾ ਕਰ ਰਿਹਾ ਹੈ? ਤੁਹਾਡੇ ਖਿਆਲ ਵਿੱਚ ਜਿਹਡ਼ਾ ਮੇਜ ਤੇ ਬੈਠਾ ਹੈ ਮਹਾਨ ਹੈ ਮੈਂ ਤੁਹਾਡੇ ਵਿੱਚੋਂ ਸੇਵਕਾਂ ਵਰਗਾ ਹਾਂ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਵੱਡਾ ਕੌਣ ਹੈ, ਉਹ ਜਿਹੜਾ ਖਾਣ ਬੈਠਦਾ ਹੈ ਜਾਂ ਉਹ ਜਿਹੜਾ ਸੇਵਾ ਕਰਦਾ ਹੈ? ਭਲਾ, ਉਹ ਨਹੀਂ ਜਿਹੜਾ ਖਾਣ ਨੂੰ ਬੈਠਦਾ ਹੈ? ਪਰ ਮੈਂ ਤੁਹਾਡੇ ਵਿੱਚ ਸੇਵਕ ਵਰਗਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو وَڈا کیہڑا اے۔ اوہ جیہڑا کھان بَیٹھا۔ یا اوہ جیہڑا سیوا کر دا اے؟ اوہ نئیں جیہڑا کھان بَیٹھا اے؟ پر مَیں تُہاڈے وِچ ٹہلئے وانگر آں۔
Punjabi Standard Bible (Punjabi Standard Bible) 2023
ਕਿਉਂਕਿ ਵੱਡਾ ਕੌਣ ਹੈ? ਜਿਹੜਾ ਭੋਜਨ ਕਰਨ ਲਈ ਬੈਠਦਾ ਹੈ ਜਾਂ ਜਿਹੜਾ ਪਰੋਸਦਾ ਹੈ? ਕੀ ਉਹ ਨਹੀਂ ਜਿਹੜਾ ਭੋਜਨ ਕਰਨ ਲਈ ਬੈਠਦਾ ਹੈ? ਪਰ ਮੈਂ ਤੁਹਾਡੇ ਵਿਚਕਾਰ ਪਰੋਸਣ ਵਾਲੇ ਦੇ ਸਮਾਨ ਹਾਂ।