Luke 22:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾ ਨੇ ਜਾਕੇ ਪ੍ਰਧਾਨ ਜਾਜਕਾਂ ਅਤੇ ਸਿਪਾਹੀਆਂ ਨਾਲ, ਜਿਹੜੇ ਮੰਦਰ ਦੀ ਨਿਗਰਾਨੀ ਕਰਦੇ ਸਨ, ਇਸ ਬਾਰੇ ਵਿੱਚਾਰ ਕੀਤਾ ਕਿ ਉਹ ਕਿਵੇਂ ਯਿਸੂ ਨੂੰ ਉਨ੍ਹਾਂ ਦੇ ਹੱਥ ਫ਼ੜਵਾ ਸੱਕੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਮਹਾਂ-ਪੁਰੋਹਿਤਾਂ ਅਤੇ ਹੈਕਲ ਦੀ ਪੁਲਿਸ ਦੇ ਅਫ਼ਸਰਾਂ ਕੋਲ ਗਿਆ ਅਤੇ ਉਹਨਾਂ ਨਾਲ ਮਿਲ ਕੇ ਵਿਉਂਤ ਬਣਾਈ ਕਿ ਕਿਸ ਤਰ੍ਹਾਂ ਉਹ ਯਿਸੂ ਨੂੰ ਉਹਨਾਂ ਦੇ ਹੱਥਾਂ ਵਿੱਚ ਫੜਵਾਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਯਹੂਦਾਹ ਮੁੱਖ ਜਾਜਕਾਂ ਅਤੇ ਹੈਕਲ ਦੇ ਅਧਿਕਾਰੀਆਂ ਕੋਲ ਗਿਆ ਅਤੇ ਉਹਨਾਂ ਨਾਲ ਗੱਲਬਾਤ ਕੀਤੀ ਕਿ ਉਹ ਯਿਸ਼ੂ ਨੂੰ ਕਿਵੇਂ ਧੋਖਾ ਦੇ ਸਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਜਾ ਕੇ ਪਰਧਾਨ ਜਾਜਕਾਂ ਅਤੇ ਸਰਦਾਰਾ ਦੇ ਨਾਲ ਮਤਾ ਪਕਾਇਆ ਜੋ ਉਹ ਨੂੰ ਉਨ੍ਹਾਂ ਦੇ ਹੱਥ ਕਿਸ ਬਿੱਧ ਫੜਵਾ ਦੇਵੇ
Punjabi ERV
ਯਹੂਦਾ ਨੇ ਜਾਕੇ ਪ੍ਰਧਾਨ ਜਾਜਕਾਂ ਅਤੇ ਸਿਪਾਹੀਆਂ ਨਾਲ, ਜਿਹਡ਼ੇ ਮੰਦਰ ਦੀ ਨਿਗਰਾਨੀ ਕਰਦੇ ਸਨ, ਇਸ ਬਾਰੇ ਵਿਚਾਰ ਕੀਤਾ ਕਿ ਉਹ ਕਿਵੇਂ ਯਿਸੂ ਨੂੰ ਉਨ੍ਹਾਂ ਦੇ ਹੱਥ ਫ਼ਡ਼ਵਾ ਸਕੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਜਾ ਕੇ ਮੁੱਖ ਜਾਜਕਾਂ ਅਤੇ ਸਰਦਾਰਾਂ ਦੇ ਨਾਲ ਯੋਜਨਾ ਬਣਾਈ ਜੋ ਯਿਸੂ ਨੂੰ ਉਨ੍ਹਾਂ ਦੇ ਹੱਥ ਕਿਸ ਤਰ੍ਹਾਂ ਫੜ੍ਹਵਾ ਦੇਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس جا کے سردار کاہِناں تے صُوبیداراں نال صلاح کِیتی پئی اوہنوں کِیویں اوہناں دے حوالے کرے۔
Punjabi Standard Bible (Punjabi Standard Bible) 2023
ਉਸ ਨੇ ਜਾ ਕੇ ਪ੍ਰਧਾਨ ਯਾਜਕਾਂ ਅਤੇ ਹੈਕਲ ਦੇ ਸੁਰੱਖਿਆ ਅਧਿਕਾਰੀਆਂ ਨਾਲ ਗੱਲ ਕੀਤੀ ਕਿ ਉਹ ਕਿਵੇਂ ਉਸ ਨੂੰ ਉਨ੍ਹਾਂ ਦੇ ਹੱਥ ਫੜਵਾਏ।