Luke 22:52 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਮੂਹ ਜਿਹੜਾ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਆਇਆ ਸੀ ਉਸ ਵਿੱਚ ਪ੍ਰਧਾਨ ਜਾਜਕ, ਵੱਡੇ ਬਜ਼ੁਰਗ ਯਹੂਦੀ ਆਗੂ ਅਤੇ ਯਹੂਦੀ ਸਿਪਾਹੀ ਸਨ। ਉਸ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੱਥੇ ਤਲਵਾਰਾਂ ਅਤੇ ਡਾਂਗਾ ਲੈ ਕੇ ਕਿਉਂ ਆਏ ਹੋ? ਤੁਸੀਂ ਕੀ ਸੋਚਦੇ ਹੋ ਕਿ ਮੈਂ ਅਪਰਾਧੀ ਹਾਂ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਮਹਾਂ-ਪੁਰੋਹਿਤਾਂ, ਹੈਕਲ ਦੀ ਪੁਲਿਸ ਦੇ ਕਪਤਾਨ ਅਤੇ ਬਜ਼ੁਰਗ ਆਗੂਆਂ ਨੂੰ ਜੋ ਉਹਨਾਂ ਨੂੰ ਫੜਨ ਆਏ ਸਨ, ਕਿਹਾ, “ਕੀ ਤੁਸੀਂ ਮੈਨੂੰ ਕੋਈ ਡਾਕੂ ਸਮਝ ਕੇ ਇਹ ਤਲਵਾਰਾਂ ਅਤੇ ਲਾਠੀਆਂ ਲੈ ਕੇ ਫੜਨ ਆਏ ਹੋ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਮੁੱਖ ਜਾਜਕਾਂ, ਹੈਕਲ ਦੇ ਅਧਿਕਾਰੀਆਂ ਅਤੇ ਬਜ਼ੁਰਗਾਂ ਨੂੰ ਕਿਹਾ, ਜਿਹੜੇ ਉਹਨਾਂ ਨੂੰ ਫੜ੍ਹਨ ਲਈ ਆਏ ਸਨ, “ਕੀ ਮੈਂ ਇੱਕ ਰਾਜ ਦਰੋਹੀ ਹਾਂ ਜੋ ਤੁਸੀਂ ਤਲਵਾਰਾਂ ਅਤੇ ਡਾਂਗਾ ਲੈ ਕੇ ਮੈਨੂੰ ਫੜ੍ਹਨ ਆਏ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਉਨ੍ਹਾਂ ਪਰਧਾਨ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਭਲਾ, ਜਿਵੇਂ ਡਾਕੂ ਉੱਤੇ ਤੁਸੀਂ ਤਲਵਾਰਾਂ ਅਤੇ ਡਾਂਗਾਂ ਫੜੀ ਨਿੱਕਲੇ ਹੋॽ
Punjabi ERV
ਉਹ ਸਮੂਹ ਜਿਹਡ਼ਾ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਅਇਆ ਸੀ ਉਸ ਵਿੱਚ ਪ੍ਰਧਾਨ ਜਾਜਕ, ਵੱਡੇ ਬਜ਼ੁਰਗ ਯਹੂਦੀ ਆਗੂ ਅਤੇ ਯਹੂਦੀ ਸਿਪਾਹੀ ਸਨ। ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇਥੇ ਤਲਵਾਰਾਂ ਅਤੇ ਡਾਂਗਾ ਲੈਕੇ ਕਿਉਂ ਆਏ ਹੋ? ਤੁਸੀਂ ਕੀ ਸੋਚਦੇ ਹੋ ਕਿ ਮੈਂ ਅਪਰਾਧੀ ਹਾਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਨ੍ਹਾਂ ਮੁੱਖ ਜਾਜਕਾਂ ਅਤੇ ਹੈਕਲ ਦੇ ਸਰਦਾਰਾਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਉੱਤੇ ਚੜ੍ਹ ਆਏ ਸਨ ਆਖਿਆ, ਕੀ ਤੁਸੀਂ ਮੈਨੂੰ ਡਾਕੂ ਵਾਂਗੂੰ ਤਲਵਾਰਾਂ ਅਤੇ ਡਾਂਗਾਂ ਨਾਲ ਫੜ੍ਹਨ ਨਿੱਕਲੇ ਹੋ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع سردار کاہِناں تے ہیکل دے صُوبیداراں تے بزُرگاں نُوں جیہڑے اوہدے اُتّے چڑھ آئے سن آکھیا۔ تُسی مَینُوں چور سمجھ کے تلواراں تے ڈانگاں لے کے نِکلے ہوئے ہو؟
Punjabi Standard Bible (Punjabi Standard Bible) 2023
ਤਦ ਯਿਸੂ ਨੇ ਪ੍ਰਧਾਨ ਯਾਜਕਾਂ, ਹੈਕਲ ਦੇ ਸੁਰੱਖਿਆ ਅਧਿਕਾਰੀਆਂ ਅਤੇ ਬਜ਼ੁਰਗਾਂ ਨੂੰ ਜਿਹੜੇ ਉਸ ਨੂੰ ਫੜਨ ਆਏ ਸਨ, ਕਿਹਾ, “ਕੀ ਤੁਸੀਂ ਮੈਨੂੰ ਡਾਕੂ ਸਮਝ ਕੇ ਤਲਵਾਰਾਂ ਅਤੇ ਡਾਂਗਾਂ ਲੈ ਕੇ ਨਿੱਕਲੇ ਹੋ?