Luke 22:54 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕਰ ਲਿਆ ਅਤੇ ਅਗਾਂਹ ਲੈ ਗਏ ਅਤੇ ਉਸ ਨੂੰ ਸਰਦਾਰ ਜਾਜਕ ਦੇ ਘਰ ਅੰਦਰ ਲੈ ਆਏ। ਪਤਰਸ ਨੇ ਥੋੜੀ ਦੂਰੀ ਤੇ ਹੀ ਉਨ੍ਹਾਂ ਦਾ ਪਿੱਛਾ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਯਿਸੂ ਨੂੰ ਫੜ ਕੇ ਮਹਾਂ-ਪੁਰੋਹਿਤ ਦੇ ਘਰ ਲੈ ਗਏ । ਪਤਰਸ ਕੁਝ ਦੂਰ ਰਹਿ ਕੇ ਉਹਨਾਂ ਦੇ ਪਿੱਛੇ ਪਿੱਛੇ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਉਹਨਾਂ ਨੇ ਯਿਸ਼ੂ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਹਨਾਂ ਨੂੰ ਫੜ੍ਹ ਕੇ ਮਹਾਂ ਜਾਜਕ ਦੇ ਘਰ ਲੈ ਗਏ। ਪਤਰਸ ਥੋੜ੍ਹੀ ਦੂਰੀ ਤੇ ਉਹਨਾਂ ਦੇ ਮਗਰ ਤੁਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਉਸ ਨੂੰ ਫੜ ਕੇ ਲੈ ਚੱਲੇ ਅਤੇ ਸਰਦਾਰ ਜਾਜਕ ਦੇ ਘਰ ਵਿੱਚ ਲਿਆਏ ਅਰ ਪਤਰਸ ਕੁਝ ਵਿੱਥ ਤੇ ਪਿੱਛੇ ਪਿੱਛੇ ਤੁਰਿ ਆਇਆ
Punjabi ERV
ਉਨ੍ਹਾਂ ਨੇ ਯਿਸੂ ਨੂੰ ਗਿਰਫ਼ਤਾਰ ਕਰ ਲਿਆ ਅਤੇ ਅਗਾਂਹ ਲੈ ਗਏ ਅਤੇ ਉਸਨੂੰ ਸਰਦਾਰ ਜਾਜਕ ਦੇ ਘਰ ਅੰਦਰ ਲੈ ਆਏ। ਪਤਰਸ ਨੇ ਥੋਡ਼ੀ ਦੂਰੀ ਤੇ ਹੀ ਉਨ੍ਹਾਂ ਦਾ ਪਿਛਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਯਿਸੂ ਨੂੰ ਫੜ੍ਹ ਕੇ ਲੈ ਚੱਲੇ ਅਤੇ ਪ੍ਰਧਾਨ ਜਾਜਕ ਦੇ ਘਰ ਵਿੱਚ ਲਿਆਏ ਅਤੇ ਪਤਰਸ ਕੁਝ ਦੂਰ ਉਨ੍ਹਾਂ ਦੇ ਪਿੱਛੇ-ਪਿੱਛੇ ਤੁਰ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ اوہنوں پھڑ کے لے آئے۔ تے سردار کاہِن دے گھر وِچ لے گئے۔ تے پطرس ڈردا ڈردا مگر ٹُریا جاندا سی۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੇ ਉਸ ਨੂੰ ਫੜਿਆ ਅਤੇ ਪ੍ਰਧਾਨ ਯਾਜਕ ਦੇ ਘਰ ਵਿੱਚ ਲੈ ਆਏ; ਪਤਰਸ ਕੁਝ ਦੂਰੀ 'ਤੇ ਪਿੱਛੇ-ਪਿੱਛੇ ਆ ਰਿਹਾ ਸੀ।