Luke 23:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਹੇਰੋਦੇਸ ਅਤੇ ਉਸ ਦੇ ਸਿਪਾਹੀਆਂ ਨੇ ਯਿਸੂ ਦਾ ਮਜ਼ਾਕ ਉਡਾਇਆ ਅਤੇ ਉਸਦੀ ਬੇਇੱਜ਼ਤੀ ਕੀਤੀ। ਉਨ੍ਹਾਂ ਨੇ ਯਿਸੂ ਨੂੰ ਬਾਦਸ਼ਾਹ ਵਾਲੇ ਵਸਤਰ ਪੁਆਏ ਅਤੇ ਉਸਦਾ ਮਖੌਲ ਉਡਾਉਣ ਲੱਗੇ। ਹੇਰੋਦੇਸ ਨੇ ਉਸ ਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇਰੋਦੇਸ ਅਤੇ ਉਸ ਦੇ ਸਿਪਾਹੀਆਂ ਨੇ ਵੀ ਯਿਸੂ ਨੂੰ ਬਹੁਤ ਮਖ਼ੌਲ ਕੀਤੇ ਅਤੇ ਉਹਨਾਂ ਦਾ ਅਪਮਾਨ ਕੀਤਾ । ਇਸ ਦੇ ਬਾਅਦ ਉਹਨਾਂ ਨੇ ਯਿਸੂ ਨੂੰ ਰਾਜਿਆਂ ਵਾਲੇ ਕੱਪੜੇ ਪਵਾਏ ਅਤੇ ਪਿਲਾਤੁਸ ਦੇ ਕੋਲ ਵਾਪਸ ਭੇਜ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਹੇਰੋਦੇਸ ਅਤੇ ਉਸਦੇ ਸਿਪਾਹੀਆਂ ਨੇ ਯਿਸ਼ੂ ਦਾ ਮਜ਼ਾਕ ਉਡਾਇਆ। ਉਹਨਾਂ ਨੇ ਉਸਨੂੰ ਇੱਕ ਸ਼ਾਨਦਾਰ ਚੋਲਾ ਪਹਿਨਾਇਆ ਅਤੇ ਉਹਨਾਂ ਨੇ ਉਸਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਹ ਨੂੰ ਬੇਪਤ ਕੀਤਾ ਅਤੇ ਠੱਠਾ ਮਾਰਿਆ ਅਰ ਭੜਕੀਲੀ ਪੁਸ਼ਾਕ ਪਹਿਨਾ ਕੇ ਉਹ ਨੂੰ ਪਿਲਾਤੁਸ ਦੇ ਕੋਲ ਮੋੜ ਭੇਜਿਆ
Punjabi ERV
1ਫ਼ੇਰ ਹੇਰੋਦੇਸ ਅਤੇ ਉਸਦੇ ਸਿਪਾਹੀਆਂ ਨੇ ਯਿਸੂ ਦਾ ਮਜ਼ਾਕ ਉਡਾਇਆ ਅਤੇ ਉਸਦੀ ਬੇਇੱਜ਼ਤੀ ਕੀਤੀ। ਉਨ੍ਹਾਂ ਨੇ ਯਿਸੂ ਨੂੰ ਬਾਦਸ਼ਾਹ ਵਾਲੇ ਵਸਤਰ ਪੁਆਏ ਅਤੇ ਉਸਦਾ ਮਖੌਲ ਉਡਾਉਣ ਲੱਗੇ। ਹੇਰੋਦੇਸ ਨੇ ਉਸਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹੇਰੋਦੇਸ ਨੇ ਆਪਣੇ ਸਿਪਾਹੀਆਂ ਨਾਲ ਰਲ ਕੇ ਉਸ ਨੂੰ ਬੇਇੱਜ਼ਤ ਕੀਤਾ ਅਤੇ ਠੱਠਾ ਕੀਤਾ ਅਤੇ ਭੜਕੀਲੀ ਪੁਸ਼ਾਕ ਪਹਿਨਾ ਕੇ ਉਸ ਨੂੰ ਪਿਲਾਤੁਸ ਦੇ ਕੋਲ ਵਾਪਸ ਭੇਜ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد ہیرودیس اپنے سپاہیاں سمیت اوہنوں بے عِزّت کِیتا تے ٹھٹّھا ماریا تَد چمکدی پوشاک پا کے اوہنوں مُڑ پِیلاطُس کول گھلّیا۔
Punjabi Standard Bible (Punjabi Standard Bible) 2023
ਹੇਰੋਦੇਸ ਨੇ ਵੀ ਆਪਣੇ ਸਿਪਾਹੀਆਂ ਦੇ ਨਾਲ ਯਿਸੂ ਦਾ ਅਪਮਾਨ ਕੀਤਾ ਅਤੇ ਉਸ ਦਾ ਮਖੌਲ ਉਡਾਇਆ ਅਤੇ ਚਮਕੀਲਾ ਵਸਤਰ ਪਹਿਨਾ ਕੇ ਉਸ ਨੂੰ ਪਿਲਾਤੁਸ ਕੋਲ ਵਾਪਸ ਭੇਜ ਦਿੱਤਾ।