Luke 23:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਇਸ ਮਨੁੱਖ ਨੂੰ ਮੇਰੇ ਕੋਲ ਲਿਆਏ ਹੋ। ਪਰ ਮੈਂ ਤੁਹਾਡੇ ਸਭਨਾਂ ਦੇ ਅੱਗੇ ਉਸ ਨੂੰ ਸਵਾਲ ਕੀਤੇ ਅਤੇ ਇਸਦੇ ਖਿਲਾਫ਼ ਤੁਹਾਡੇ ਦੋਸ਼ਾਂ ਦੀ ਕੋਈ ਬੁਨਿਆਦ ਨਹੀਂ ਲੱਭੀ। ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਕਿਹਾ, “ਤੁਸੀਂ ਇਸ ਆਦਮੀ ਨੂੰ ਇਸ ਦੋਸ਼ ਵਿੱਚ ਕਿ ਇਹ ਲੋਕਾਂ ਨੂੰ ਭੜਕਾਉਂਦਾ ਹੈ, ਮੇਰੇ ਕੋਲ ਲਿਆਏ ਹੋ । ਪਰ ਮੈਂ ਇਸ ਦੀ ਜਾਂਚ ਤੁਹਾਡੇ ਸਾਹਮਣੇ ਕੀਤੀ ਹੈ ਅਤੇ ਇਸ ਆਦਮੀ ਵਿੱਚ ਇਹੋ ਜਿਹਾ ਕੋਈ ਦੋਸ਼ ਨਹੀਂ ਲੱਭਿਆ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਨੂੰ ਕਿਹਾ, “ਤੁਸੀਂ ਇਸ ਆਦਮੀ ਨੂੰ ਮੇਰੇ ਕੋਲ ਇਸ ਵਜੋਂ ਲਿਆਏ ਸੀ ਕਿ ਉਹ ਲੋਕਾਂ ਨੂੰ ਬਗਾਵਤ ਕਰਨ ਲਈ ਉਕਸਾ ਰਿਹਾ ਸੀ। ਮੈਂ ਤੁਹਾਡੀ ਮੌਜੂਦਗੀ ਵਿੱਚ ਉਸ ਦੀ ਜਾਂਚ ਕੀਤੀ ਹੈ ਅਤੇ ਮੈਨੂੰ ਉਸ ਵਿੱਚ ਤੁਹਾਡੇ ਦੁਆਰਾ ਲਾਏ ਗਏ ਦੋਸ਼ਾਂ ਦਾ ਕੋਈ ਅਧਾਰ ਨਹੀਂ ਲੱਭਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲੇ ਲਿਆਏ ਅਰ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦੀ ਤੁਸਾਂ ਇਸ ਉੱਤੇ ਨਾਲਸ਼ ਕੀਤੀ ਹੈ ਮੈਂ ਉਨ੍ਹਾਂ ਦੇ ਵਿਖੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ
Punjabi ERV
“ਤੁਸੀਂ ਇਸ ਮਨੁੱਖ ਨੂੰ ਮੇਰੇ ਕੋਲ ਲਿਆਏ ਹੋ। ਪਰ ਮੈਂ ਤੁਹਾਡੇ ਸਭਨਾਂ ਦੇ ਅੱਗੇ ਉਸ ਨੂੰ ਸਵਾਲ ਕੀਤੇ ਅਤੇ ਇਸਦੇ ਖਿਲਾਫ਼ ਤੁਹਾਡੇ ਦੋਸ਼ਾਂ ਦੀ ਕੋਈ ਬੁਨਿਆਦ ਨਹੀਂ ਲਭੀ। ਮੈਂ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੂੰ ਆਖਿਆ, ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭਰਮਾਉਣ ਵਾਲਾ ਠਹਿਰਾ ਕੇ ਮੇਰੇ ਕੋਲ ਲਿਆਏ ਅਤੇ ਵੇਖੋ ਮੈਂ ਤੁਹਾਡੇ ਸਾਹਮਣੇ ਪੁੱਛ-ਗਿੱਛ ਕੀਤੀ ਅਤੇ ਜਿਹੜੀਆਂ ਗੱਲਾਂ ਦਾ ਦੋਸ਼ ਤੁਸੀਂ ਇਸ ਉੱਤੇ ਲਾਇਆ ਹੈ, ਮੈਂ ਉਨ੍ਹਾਂ ਦੇ ਬਾਰੇ ਇਸ ਮਨੁੱਖ ਵਿੱਚ ਕੋਈ ਦੋਸ਼ ਨਹੀਂ ਵੇਖਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں نُوں آکھیا۔ تُسی ایس بندے نُوں میرے کول ایس واسطے لیائے ہو پئی لوکاں نُوں ورغلاؤندا اے۔ تے ویکھو مَیں تُہاڈے اگّے چنگی طرح دریافت کِیتا تے جیہڑیاں گلّاں دی بابت تُسی ایہدے اُتّے نالش کر دے اوہ۔ ایس بندے وِچ مَیں کُجھ قصور نا ڈِٹّھا۔
Punjabi Standard Bible (Punjabi Standard Bible) 2023
“ਤੁਸੀਂ ਇਸ ਮਨੁੱਖ ਨੂੰ ਲੋਕਾਂ ਦਾ ਭੜਕਾਉਣ ਵਾਲਾ ਕਹਿ ਕੇ ਮੇਰੇ ਕੋਲ ਲਿਆਏ ਹੋ ਅਤੇ ਵੇਖੋ, ਮੈਂ ਤੁਹਾਡੇ ਸਾਹਮਣੇ ਇਸ ਦੀ ਜਾਂਚ-ਪੜਤਾਲ ਕੀਤੀ ਅਤੇ ਇਸ ਮਨੁੱਖ ਵਿੱਚ ਅਜਿਹਾ ਕੋਈ ਅਪਰਾਧ ਨਹੀਂ ਪਾਇਆ ਜਿਸ ਦਾ ਦੋਸ਼ ਤੁਸੀਂ ਇਸ ਦੇ ਵਿਰੁੱਧ ਲਾਉਂਦੇ ਹੋ