Luke 23:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹ ‘ਪਾਤਸ਼ਾਹ’ ਹੋਣ ਦਾ ਦਾਵਾ ਕਰਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਉਹ ਯਿਸੂ ਉੱਤੇ ਇਸ ਤਰ੍ਹਾਂ ਦੋਸ਼ ਲਾਉਣ ਲੱਗੇ: “ਅਸੀਂ ਇਸ ਨੂੰ ਸਾਰੇ ਲੋਕਾਂ ਨੂੰ ਕੁਰਾਹੇ ਪਾਉਂਦਿਆਂ ਦੇਖਿਆ ਹੈ । ਇਹ ਲੋਕਾਂ ਨੂੰ ਕਹਿੰਦਾ ਹੈ ਕਿ ਸਮਰਾਟ ਭਾਵ ਕੈਸਰ ਨੂੰ ਟੈਕਸ ਨਾ ਦਿਓ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਹੋਣ ਦਾ ਦਾਅਵਾ ਕਰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੇ ਯਿਸ਼ੂ ਉੱਤੇ ਦੋਸ਼ ਲਾਉਣਾ ਸ਼ੁਰੂ ਕਰ ਦਿੱਤਾ, “ਅਸੀਂ ਇਸ ਆਦਮੀ ਨੂੰ ਸਾਡੇ ਦੇਸ਼ ਦੇ ਲੋਕਾਂ ਨੂੰ ਭਰਮੋਦੇ ਵੇਖਿਆ ਹੈ। ਉਹ ਕੈਸਰ ਨੂੰ ਕਰ ਅਦਾ ਕਰਨ ਦਾ ਵਿਰੋਧ ਕਰਦਾ ਹੈ ਅਤੇ ਮਸੀਹ, ਰਾਜਾ ਹੋਣ ਦਾ ਦਾਅਵਾ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਭਈ ਅਸਾਂ ਇਹ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਮਾਮਲਾ ਦੇਣ ਤੋਂ ਮਨੇ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਪਾਤਸ਼ਾਹ ਕਹਿੰਦਿਆ ਡਿੱਠਾ
Punjabi ERV
ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣੇ ਸ਼ੁਰੂ ਕਰ ਦਿੱਤੇ ਅਤੇ ਪਿਲਾਤੁਸ ਨੂੰ ਆਖਿਆ, “ਅਸੀਂ ਇਸ ਆਦਮੀ ਨੂੰ ਉਦੋਂ ਗਿਰਫ਼ਤਾਰ ਕੀਤਾ ਜਦੋਂ ਇਹ ਸਾਡੇ ਲੋਕਾਂ ਦੀਆਂ ਸੋਚਾਂ ਬਦਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਇਹ ਉਪਦੇਸ਼ ਦਿੰਦਾ ਹੈ ਕਿ ਸਾਨੂੰ ਕੈਸਰ ਨੂੰ ਮਸੂਲ ਅਦਾ ਨਹੀਂ ਕਰਨਾ ਚਾਹੀਦਾ। ਉਹ ਆਪਣੇ ਆਪ ਨੂੰ ਮਸੀਹ ‘ਪਾਤਸ਼ਾਹ’ ਹੋਣ ਦਾ ਦਾਵਾ ਕਰਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ ਕਿ ਅਸੀਂ ਇਸ ਨੂੰ ਸਾਡੀ ਕੌਮ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਕਰ ਦੇਣ ਤੋਂ ਮਨ੍ਹਾਂ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਰਾਜਾ ਕਹਿੰਦਿਆਂ ਸੁਣਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوہدے اُتّے نالشاں کرنِیاں شُروع کِیتیاں پئی اساں ایہنوں ویکھیا پئی ساڈی قوم نُوں ورغلاؤندا اے۔ تے منع کر دا اے پئی قَیصر نُوں جزیہ نا دین۔ نالے آکھدا اے۔ پئی مَیں آپ مسِیح بادشاہ آں۔
Punjabi Standard Bible (Punjabi Standard Bible) 2023
ਅਤੇ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗੇ, “ਅਸੀਂ ਇਸ ਨੂੰ ਸਾਡੇ ਲੋਕਾਂ ਨੂੰ ਭਰਮਾਉਂਦਿਆਂ ਅਤੇ ਕੈਸਰ ਨੂੰ ਟੈਕਸ ਦੇਣ ਤੋਂ ਮਨ੍ਹਾ ਕਰਦਿਆਂ ਅਤੇ ਆਪਣੇ ਆਪ ਨੂੰ ਮਸੀਹ ਅਰਥਾਤ ਰਾਜਾ ਕਹਿੰਦਿਆਂ ਸੁਣਿਆ ਹੈ।”