Luke 23:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੀਜੀ ਵਾਰ ਫ਼ੇਰ ਪਿਲਾਤੁਸ ਨੇ ਭੀੜ ਨੂੰ ਕਿਹਾ, “ਤੁਸੀਂ ਇਸ ਨੂੰ ਕਿਉਂ ਮਾਰਨਾ ਚਾਹੁੰਦੇ ਹੋ? ਇਸਨੇ ਕੀ ਗਲਤ ਕੀਤਾ ਹੈ? ਇਹ ਕਸੂਰਵਾਰ ਨਹੀਂ ਹੈ। ਮੈਨੂੰ ਇਸ ਨੂੰ ਮਾਰਨ ਦਾ ਕੋਈ ਕਾਰਣ ਨਹੀਂ ਲੱਭਿਆ। ਇਸ ਲਈ ਮੈਂ ਇਸ ਨੂੰ ਥੋੜੀ ਸਜ਼ਾ ਦੇਕੇ ਅਜ਼ਾਦ ਕਰ ਦਿੰਦਾ ਹਾਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਿਲਾਤੁਸ ਨੇ ਤੀਜੀ ਵਾਰ ਲੋਕਾਂ ਨੂੰ ਕਿਹਾ, “ਇਸ ਆਦਮੀ ਨੇ ਕੀ ਅਪਰਾਧ ਕੀਤਾ ਹੈ? ਇਸ ਵਿੱਚ ਮੌਤ ਦੀ ਸਜ਼ਾ ਦੇ ਯੋਗ ਕੋਈ ਦੋਸ਼ ਨਹੀਂ ਹੈ । ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਛੱਡ ਦਿਆਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੀਜੀ ਵਾਰ ਉਸਨੇ ਉਹਨਾਂ ਨਾਲ ਗੱਲ ਕੀਤੀ: “ਕਿਉਂ? ਇਸ ਆਦਮੀ ਨੇ ਕਿਹੜਾ ਜੁਰਮ ਕੀਤਾ ਹੈ? ਮੈਨੂੰ ਉਸ ਵਿੱਚ ਮੌਤ ਦੀ ਸਜ਼ਾ ਦਾ ਕੋਈ ਅਧਾਰ ਨਹੀਂ ਮਿਲਿਆ ਹੈ। ਇਸ ਲਈ ਮੈਂ ਉਸਨੂੰ ਸਜ਼ਾ ਦੇਵਾਂਗਾ ਅਤੇ ਫਿਰ ਉਸਨੂੰ ਰਿਹਾ ਕਰਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਤੀਜੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਬੁਰਿਆਈ ਕੀਤੀॽ ਮੈਂ ਇਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਹ ਨੂੰ ਕੋਰੜੇ ਮਾਰ ਕੇ ਛੱਡ ਦਿਆਂਗਾ
Punjabi ERV
ਤੀਜੀ ਵਾਰ ਫ਼ੇਰ ਪਿਲਾਤੁਸ ਨੇ ਭੀਡ਼ ਨੂੰ ਕਿਹਾ, “ਤੁਸੀਂ ਇਸਨੂੰ ਕਿਉਂ ਮਾਰਨਾ ਚਾਹੁੰਦੇ ਹੋ? ਇਸਨੇ ਕੀ ਗਲਤ ਕੀਤਾ ਹੈ? ਇਹ ਕਸੂਰਵਾਰ ਨਹੀਂ ਹੈ। ਮੈਨੂੰ ਇਸਨੂੰ ਮਾਰਨ ਦਾ ਕੋਈ ਕਾਰਣ ਨਹੀਂ ਲਭਿਆ। ਇਸ ਲਈ ਮੈਂ ਇਸਨੂੰ ਥੋਡ਼ੀ ਸਜ਼ਾ ਦੇਕੇ ਅਜ਼ਾਦ ਕਰ ਦਿੰਦਾ ਹਾਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਤੀਸਰੀ ਵਾਰ ਉਨ੍ਹਾਂ ਨੂੰ ਆਖਿਆ, ਕਿਉਂ, ਇਸ ਨੇ ਕੀ ਅਪਰਾਧ ਕੀਤਾ ਹੈ? ਮੈਂ ਇਸ ਦੇ ਵਿੱਚ ਮੌਤ ਦੀ ਸਜ਼ਾ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਰਿਹਾ ਕਰ ਦਿਆਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ترِیجی وار اوس اوہناں نُوں آکھیا کیوں ایس کِیہ بُریائی کِیتی۔ مَیں اوہدے وِچ قتل دا کوئی سبّب نئیں ویکھیا ایس لئی مَیں اوہنوں کولڑے مروا کے چھڈ دیاں گا۔
Punjabi Standard Bible (Punjabi Standard Bible) 2023
ਪਿਲਾਤੁਸ ਨੇ ਤੀਜੀ ਵਾਰ ਉਨ੍ਹਾਂ ਨੂੰ ਕਿਹਾ, “ਕਿਉਂ, ਇਸ ਨੇ ਕੀ ਬੁਰਾਈ ਕੀਤੀ ਹੈ? ਮੈਂ ਇਸ ਵਿੱਚ ਮੌਤ ਦੇ ਯੋਗ ਕੋਈ ਦੋਸ਼ ਨਹੀਂ ਵੇਖਿਆ, ਇਸ ਲਈ ਮੈਂ ਇਸ ਨੂੰ ਕੋਰੜੇ ਮਰਵਾ ਕੇ ਛੱਡ ਦਿਆਂਗਾ।”