Luke 23:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਬਰੱਬਾਸ ਦੀ ਰਿਹਾਈ ਦੀ ਮੰਗ ਕੀਤੀ, ਜੋ ਕਿ ਵਿਦ੍ਰੋਹ ਅਤੇ ਕਤਲ ਕਰਨ ਲਈ ਕੈਦ ਕੀਤਾ ਗਿਆ ਸੀ। ਤਾਂ ਲੋਕਾਂ ਦੀ ਮੰਗ ਤੇ, ਪਿਲਾਤੁਸ ਨੂੰ ਬਰੱਬਾਸ ਨੂੰ ਮੁਕਤ ਕਰਨਾ ਪਿਆ ਅਤੇ ਯਿਸੂ ਨੂੰ ਉਨ੍ਹਾਂ ਦੇ ਹੱਥਾਂ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਕਰ ਸੱਕਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਬਰਅੱਬਾ ਨੂੰ ਜੋ ਬਗ਼ਾਵਤ ਅਤੇ ਕਤਲ ਦੇ ਕਾਰਨ ਕੈਦ ਕੀਤਾ ਗਿਆ ਸੀ ਅਤੇ ਲੋਕ ਉਸੇ ਦੀ ਮੰਗ ਕਰ ਰਹੇ ਸਨ, ਛੱਡ ਦਿੱਤਾ ਅਤੇ ਯਿਸੂ ਨੂੰ ਲੋਕਾਂ ਦੀ ਮਰਜ਼ੀ ਅਨੁਸਾਰ ਉਹਨਾਂ ਦੇ ਹੱਥ ਵਿੱਚ ਸੌਂਪ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸਨੇ ਉਸ ਆਦਮੀ ਨੂੰ ਰਿਹਾ ਕੀਤਾ ਜਿਸਨੂੰ ਬਗਾਵਤ ਅਤੇ ਕਤਲ ਦੇ ਦੋਸ਼ ਵਿੱਚ ਜੇਲ੍ਹ ਵਿੱਚ ਸੁੱਟ ਦਿੱਤਾ ਗਿਆ ਸੀ, ਜਿਸ ਨੂੰ ਛੱਡਣ ਦੀ ਉਹਨਾਂ ਨੇ ਮੰਗ ਕੀਤੀ ਸੀ ਅਤੇ ਯਿਸ਼ੂ ਨੂੰ ਭੀੜ ਦੀ ਮਰਜ਼ੀ ਅਨੁਸਾਰ ਉਹਨਾਂ ਦੇ ਹਵਾਲੇ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਜਿਹੜਾ ਪਸਾਦ ਅਰ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਹ ਨੂੰ ਓਹ ਮੰਗਦੇ ਸਨ ਛੱਡ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ।।
Punjabi ERV
ਲੋਕਾਂ ਨੇ ਬਰੱਬਾਸ ਦੀ ਰਿਹਾਈ ਦੀ ਮੰਗ ਕੀਤੀ, ਜੋ ਕਿ ਵਿਦ੍ਰੋਹ ਅਤੇ ਕਤਲ ਕਰਨ ਲਈ ਕੈਦ ਕੀਤਾ ਗਿਆ ਸੀ। ਤਾਂ ਲੋਕਾਂ ਦੀ ਮੰਗ ਤੇ, ਪਿਲਾਤੁਸ ਨੂੰ ਬਰੱਬਾਸ ਨੂੰ ਮੁਕਤ ਕਰਨਾ ਪਿਆ ਅਤੇ ਯਿਸੂ ਨੂੰ ਉਨ੍ਹਾਂ ਦੇ ਹੱਥਾਂ ਵਿੱਚ ਦੇ ਦਿੱਤਾ ਕਿ ਉਹ ਜੋ ਚਾਹੁਣ ਕਰ ਸਕਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੂੰ ਜਿਹੜਾ ਫਸਾਦ ਅਤੇ ਖੂਨ ਦੇ ਕਾਰਨ ਕੈਦ ਹੋਇਆ ਸੀ ਜਿਸ ਨੂੰ ਉਹ ਮੰਗਦੇ ਸਨ, ਰਿਹਾ ਕਰ ਦਿੱਤਾ ਪਰ ਯਿਸੂ ਨੂੰ ਉਨ੍ਹਾਂ ਦੀ ਮਰਜ਼ੀ ਉੱਤੇ ਹਵਾਲੇ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس بندے نُوں جیہڑا فساد تے خُون دے سبّب قیدے پایا ہویا سی۔ جِہنُوں اوہ منگدے سن اوہنوں چھڈ دِتّا۔ پر یِسُوع نُوں اوہناں دی مرضی اُتّے حوالے کِیتا۔
Punjabi Standard Bible (Punjabi Standard Bible) 2023
ਅਤੇ ਉਸ ਨੂੰ ਜੋ ਵਿਦਰੋਹ ਅਤੇ ਹੱਤਿਆ ਦੇ ਕਾਰਨ ਕੈਦ ਵਿੱਚ ਪਾਇਆ ਹੋਇਆ ਸੀ ਅਤੇ ਜਿਸ ਦੀ ਮੰਗ ਲੋਕਾਂ ਨੇ ਕੀਤੀ ਸੀ, ਰਿਹਾਅ ਕਰ ਦਿੱਤਾ। ਪਰ ਯਿਸੂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਹਵਾਲੇ ਕਰ ਦਿੱਤਾ।