Luke 23:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਿਪਾਹੀ ਉਸ ਨੂੰ ਮਾਰਨ ਵਾਸਤੇ ਉੱਥੋਂ ਲੈ ਗਏ। ਉਸੇ ਵਕਤ, ਉਨ੍ਹਾਂ ਨੇ ਇੱਕ ਆਦਮੀ ਨੂੰ ਫ਼ੇਰ ਫ਼ੜ ਲਿਆ ਜੋ ਖੇਤ ਵੱਲੋਂ ਸ਼ਹਿਰ ਅੰਦਰ ਆ ਰਿਹਾ ਸੀ। ਉਸਦਾ ਨਾਉਂ ਸ਼ਮਊਨ ਸੀ, ਜੋ ਕਿ ਕੁਰੇਨੀ ਦੇ ਸ਼ਹਿਰ ਤੋਂ ਸੀ। ਸਿਪਾਹੀਆਂ ਨੇ ਉਸ ਨੂੰ ਯਿਸੂ ਦੀ ਸਲੀਬ ਮੋਢਿਆਂ ਉੱਤੇ ਚੁੱਕ ਕੇ ਉਸ ਦੇ ਮਗਰ ਆਉਣ ਦਾ ਹੁਕਮ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਿਪਾਹੀ ਯਿਸੂ ਨੂੰ ਉੱਥੋਂ ਲੈ ਗਏ । ਰਾਹ ਵਿੱਚ ਉਹਨਾਂ ਨੇ ਇੱਕ ਪਿੰਡ ਤੋਂ ਆ ਰਹੇ ਸ਼ਮਊਨ ਨਾਂ ਦੇ ਆਦਮੀ ਨੂੰ ਜੋ ਕੁਰੈਨੀ ਸੀ, ਫੜਿਆ ਅਤੇ ਉਸ ਦੇ ਮੋਢੇ ਉੱਤੇ ਸਲੀਬ ਰੱਖ ਦਿੱਤੀ ਕਿ ਉਹ ਯਿਸੂ ਦੇ ਪਿੱਛੇ ਪਿੱਛੇ ਚੱਲੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਸਿਪਾਹੀ ਉਸਨੂੰ ਬਾਹਰ ਲੈ ਜਾ ਰਹੇ ਸਨ, ਉਹਨਾਂ ਨੇ ਕੁਰੇਨੀ ਵਾਸੀ ਸ਼ਿਮਓਨ ਨੂੰ ਫੜ ਲਿਆ, ਜੋ ਕਿ ਦੇਸ਼ ਤੋਂ ਆਪਣੇ ਰਾਹ ਵੱਲ ਜਾ ਰਿਹਾ ਸੀ ਅਤੇ ਉਹਨਾਂ ਨੇ ਸਲੀਬ ਉਸ ਉੱਤੇ ਲੱਦ ਦਿੱਤੀ ਅਤੇ ਉਸਨੂੰ ਯਿਸ਼ੂ ਦੇ ਪਿੱਛੇ-ਪਿੱਛੇ ਚੱਲਣ ਲਈ ਕਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਸ ਨੂੰ ਲਈ ਜਾਂਦੇ ਸਨ ਤਾਂ ਸ਼ਮਊਨ ਇੱਕ ਕੁਰੇਨੀ ਮਨੁੱਖ ਪਿੰਡੋਂ ਆਉਂਦੇ ਨੂੰ ਫੜ ਕੇ ਉਸ ਉੱਤੇ ਸਲੀਬ ਧਰੀ ਭਈ ਯਿਸੂ ਦੇ ਮਗਰ ਲੈ ਚੱਲੇ ।।
Punjabi ERV
ਸਿਪਾਹੀ ਉਸਨੂੰ ਮਾਰਨ ਵਾਸਤੇ ਉਥੋਂ ਲੈ ਗਏ। ਉਸੇ ਵਕਤ, ਉਨ੍ਹਾਂ ਨੇ ਇੱਕ ਆਦਮੀ ਨੂੰ ਫ਼ੇਰ ਫ਼ਡ਼ ਲਿਆ ਜੋ ਖੇਤ ਵੱਲੋਂ ਸ਼ਹਿਰ ਅੰਦਰ ਆ ਰਿਹਾ ਸੀ। ਉਸਦਾ ਨਾਉਂ ਸ਼ਮਊਨ ਸੀ, ਜੋ ਕਿ ਕੁਰੇਨੀ ਦੇ ਸ਼ਹਿਰ ਤੋਂ ਸੀ। ਸਿਪਾਹੀਆਂ ਨੇ ਉਸਨੂੰ ਯਿਸੂ ਦੀ ਸਲੀਬ ਮੋਢਿਆਂ ਉੱਤੇ ਚੁੱਕਕੇ ਉਸਦੇ ਮਗਰ ਆਉਣ ਦਾ ਹੁਕਮ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਯਿਸੂ ਨੂੰ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜੋ ਪਿੰਡੋਂ ਆਉਂਦਾ ਸੀ, ਫੜ੍ਹ ਕੇ ਉਸ ਦੇ ਮੋਢੇ ਉੱਤੇ ਸਲੀਬ ਰੱਖੀ ਜੋ ਉਹ ਯਿਸੂ ਦੇ ਮਗਰ ਲੈ ਚੱਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہنوں لئی جاندے سن تے شمعُون ناں اِک کُرینی بندے نُوں پِنڈوں آؤندیاں پھڑ کے صلِیب چُکائی پئی یِسُوع دے مگر مگر لے چلّے۔
Punjabi Standard Bible (Punjabi Standard Bible) 2023
ਜਦੋਂ ਉਹ ਯਿਸੂ ਨੂੰ ਲਿਜਾ ਰਹੇ ਸਨ ਤਾਂ ਉਨ੍ਹਾਂ ਸ਼ਮਊਨ ਨਾਮਕ ਇੱਕ ਕੁਰੇਨੀ ਮਨੁੱਖ ਨੂੰ ਜਿਹੜਾ ਪਿੰਡੋਂ ਆ ਰਿਹਾ ਸੀ, ਫੜ ਕੇ ਉਸ ਨੂੰ ਸਲੀਬ ਚੁਕਾਈ ਕਿ ਉਹ ਯਿਸੂ ਦੇ ਪਿੱਛੇ-ਪਿੱਛੇ ਲੈ ਚੱਲੇ।