Luke 23:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਆਖਣਗੇ, ‘ਧੰਨ ਹਨ ਜੋ ਬਾਂਝ ਹਨ ਅਤੇ ਜਿਨ੍ਹਾਂ ਕੋਲ ਕੋਈ ਬੱਚਾ ਨਹੀਂ ਹੈ। ਧੰਨ ਹਨ ਉਹ ਜਿਨ੍ਹਾਂ ਕੋਲ ਦੁੱਧ ਪੀਂਦੇ ਬੱਚੇ ਨਹੀਂ ਹਨ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੇਖੋ, ਉਹ ਦਿਨ ਆ ਰਹੇ ਹਨ ਕਿ ਲੋਕ ਕਹਿਣਗੇ, ‘ਧੰਨ ਹਨ ਬਾਂਝ ਔਰਤਾਂ, ਉਹ ਕੁੱਖਾਂ ਜਿਹਨਾਂ ਨੇ ਬੱਚਿਆਂ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਛਾਤੀਆਂ ਜਿਹਨਾਂ ਦੁੱਧ ਨਹੀਂ ਪਿਲਾਇਆ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਵੇਲਾ ਆਵੇਗਾ ਜਦੋਂ ਤੁਸੀਂ ਕਹੋਗੇ, ‘ਧੰਨ ਹਨ ਬੇ-ਔਲਾਦ ਔਰਤਾਂ, ਜਿਹੜੀਆਂ ਕੁੱਖਾਂ ਨੇ ਕਦੇ ਕੌਈ ਔਲਾਦ ਨਹੀਂ ਜੰਮੀ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਕਦੇ ਦੁੱਧ ਨਹੀਂ ਪਿਲਾਇਆ!’
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਵੇਖੋ ਓਹ ਦਿਨ ਆਉਂਦੇ ਹਨ ਜਿੰਨ੍ਹਾਂ ਵਿੱਚ ਆਖਣਗੇ ਭਈ ਧੰਨ ਹਨ ਬਾਂਝਾਂ ਅਤੇ ਓਹ ਕੁੱਖਾਂ ਜਿਨ੍ਹਾਂ ਨਹੀਂ ਜਣਿਆ ਅਤੇ ਓਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ
Punjabi ERV
ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਆਖਣਗੇ, ‘ਧੰਨ ਹਨ ਜੋ ਬਾਂਝ ਹਨ ਅਤੇ ਜਿਨ੍ਹਾਂ ਕੋਲ ਕੋਈ ਬੱਚਾ ਨਹੀਂ ਹੈ। ਧੰਨ ਹਨ ਉਹ ਜਿਨ੍ਹਾਂ ਕੋਲ ਧੁਧ ਪੀਂਦੇ ਬੱਚੇ ਨਹੀਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਵੇਖੋ ਉਹ ਦਿਨ ਆਉਂਦੇ ਹਨ, ਜਿਨ੍ਹਾਂ ਵਿੱਚ ਆਖਣਗੇ, ਕਿ ਧੰਨ ਹਨ ਬਾਂਝ ਔਰਤਾਂ, ਅਤੇ ਉਹ ਕੁੱਖਾਂ ਜਿਨ੍ਹਾਂ ਨੇ ਜਨਮ ਨਹੀਂ ਦਿੱਤਾ ਅਤੇ ਉਹ ਦੁੱਧੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی ویکھو اوہ دِن آؤنے نیں جدوں اوہ آکھن گے دھنّ اوہ نیں جیہڑیاں نئیں پَھلیاں تے اوہ کُکھاں جِنہاں نئیں جمّیاں تے اوہ چھاتیاں جِنہاں دُدّھ نئیں پیایا۔
Punjabi Standard Bible (Punjabi Standard Bible) 2023
ਕਿਉਂਕਿ ਵੇਖੋ, ਉਹ ਦਿਨ ਆ ਰਹੇ ਹਨ ਜਦੋਂ ਉਹ ਕਹਿਣਗੇ, ‘ਧੰਨ ਹਨ ਉਹ ਜਿਹੜੀਆਂ ਬਾਂਝ ਹਨ ਅਤੇ ਉਹ ਕੁੱਖਾਂ ਜਿਨ੍ਹਾਂ ਨਹੀਂ ਜਣਿਆ ਅਤੇ ਉਹ ਛਾਤੀਆਂ ਜਿਨ੍ਹਾਂ ਦੁੱਧ ਨਹੀਂ ਚੁੰਘਾਇਆ।’