Luke 23:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।” ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪੜਿਆਂ ਨੂੰ ਆਪਸ ਵਿੱਚ ਵੰਡ ਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਕਿਹਾ, “ਪਿਤਾ, ਇਹਨਾਂ ਨੂੰ ਮਾਫ਼ ਕਰੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰ ਰਹੇ ਹਨ!” ਉਹਨਾਂ ਨੇ ਯਿਸੂ ਦੇ ਕੱਪੜਿਆਂ ਉੱਤੇ ਗੁਣਾ ਪਾ ਕੇ ਆਪਸ ਵਿੱਚ ਵੰਡ ਲਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਕਿਹਾ, “ਪਿਤਾ ਜੀ, ਉਹਨਾਂ ਨੂੰ ਮਾਫ਼ ਕਰ ਦਿਓ ਕਿਉਂਕਿ ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ।” ਅਤੇ ਉਹਨਾਂ ਨੇ ਪਰਚੀਆਂ ਸੁੱਟ ਕੇ ਉਸਦੇ ਕੱਪੜੇ ਵੰਡ ਲਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਓਹ ਨਹੀਂ ਜਾਣਦੇ ਭਈ ਕੀ ਕਰਦੇ ਹਨ, ਅਤੇ ਉਨ੍ਹਾਂ ਉਸ ਦੇ ਕੱਪੜੇ ਵੰਡ ਕੇ ਗੁਣੇ ਪਾਏ
Punjabi ERV
ਯਿਸੂ ਨੇ ਆਖਿਆ, “ਹੇ ਪਿਤਾ! ਇਨ੍ਹਾਂ ਲੋਕਾਂ ਨੂੰ ਮਾਫ਼ ਕਰ ਦੇਵੋ ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰਦੇ ਨੇ।” ਪਰਚੀਆਂ ਪਾਕੇ, ਸਿਪਾਹੀਆਂ ਨੇ ਯਿਸੂ ਦੇ ਕੱਪਡ਼ਿਆਂ ਨੂੰ ਆਪਸ ਵਿੱਚ ਵੰਡ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع آکھیا اَے پئیو ایہناں نُوں مُعاف کر۔ کیوں جو ایہہ نئیں جان دے پئی کِیہ کر دے نیں۔ تے اوہناں اوہدے کپڑے ونڈ کے گُنے پائے۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਕਿਹਾ, “ਹੇ ਪਿਤਾ, ਇਨ੍ਹਾਂ ਨੂੰ ਮਾਫ਼ ਕਰ, ਕਿਉਂਕਿ ਇਹ ਨਹੀਂ ਜਾਣਦੇ ਕਿ ਇਹ ਕੀ ਕਰ ਰਹੇ ਹਨ।” ਉਨ੍ਹਾਂ ਨੇ ਪਰਚੀਆਂ ਪਾ ਕੇ ਉਸ ਦੇ ਵਸਤਰ ਆਪਸ ਵਿੱਚ ਵੰਡ ਲਏ