Luke 23:46 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਜ਼ੋਰ ਦੀ ਪੁਕਾਰ ਕੀਤੀ, “ਹੇ ਪਿਤਾ! ਮੈਂ ਅਪਣਾ ਆਤਮਾ ਤੈਨੂੰ ਸੌਂਪਦਾ ਹਾਂ।” ਇਹ ਕਹਿਣ ਤੋਂ ਉਪਰੰਤ ਯਿਸੂ ਪ੍ਰਾਣ-ਹੀਣ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਕਿਹਾ, “ਹੇ ਪਿਤਾ, ਮੈਂ ਆਪਣਾ ਆਤਮਾ ਤੁਹਾਡੇ ਹੱਥਾਂ ਵਿੱਚ ਸੌਂਪਦਾ ਹਾਂ!” ਇਹ ਕਹਿ ਕੇ ਉਹਨਾਂ ਨੇ ਆਪਣੇ ਪ੍ਰਾਣ ਤਿਆਗ ਦਿੱਤੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ ਅਤੇ ਕਿਹਾ, “ਪਿਤਾ ਜੀ, ਮੈਂ ਆਪਣੀ ਆਤਮਾ ਤੁਹਾਡੇ ਹੱਥ ਵਿੱਚ ਸੌਂਪਦਾ ਹਾਂ।” ਇਹ ਕਹਿਣ ਤੋਂ ਬਾਅਦ ਉਸਨੇ ਆਖਰੀ ਸਾਹ ਲਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥੀਂ ਸੌਂਪਦਾ ਹਾਂ, ਅਤੇ ਇਹ ਕਹਿ ਕੇ ਪ੍ਰਾਣ ਛੱਡ ਦਿੱਤੇ
Punjabi ERV
ਯਿਸੂ ਨੇ ਜ਼ੋਰ ਦੀ ਪੁਕਾਰ ਕੀਤੀ, “ਹੇ ਪਿਤਾ! ਮੈਂ ਅਪਣਾ ਆਤਮਾ ਤੈਨੂੰ ਸੌਂਪਦਾ ਹਾਂ।” ਇਹ ਕਹਿਣ ਤੋਂ ਉਪਰੰਤ ਯਿਸੂ ਪ੍ਰਾਣ-ਹੀਣ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਆਖਿਆ, “ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,” ਅਤੇ ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع بڑی اواز نال پُکار کے آکھیا۔ اَے باپ مَیں اپنے رُوح نُوں تیرے ہتّھِیں سونپنا آں تے ایہہ آکھ کے دَم چھڈ دِتّا۔
Punjabi Standard Bible (Punjabi Standard Bible) 2023
ਫਿਰ ਯਿਸੂ ਨੇ ਉੱਚੀ ਅਵਾਜ਼ ਨਾਲ ਪੁਕਾਰ ਕੇ ਕਿਹਾ, “ਹੇ ਪਿਤਾ, ਮੈਂ ਆਪਣੀ ਆਤਮਾ ਤੇਰੇ ਹੱਥਾਂ ਵਿੱਚ ਸੌਂਪਦਾ ਹਾਂ!” ਇਹ ਕਹਿ ਕੇ ਉਸ ਨੇ ਪ੍ਰਾਣ ਤਿਆਗ ਦਿੱਤੇ।